ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
ਨਿਹਾਲ ਸਿੰਘ ਵਾਲਾ, 7 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਲਈ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਪੀ. ਏ.
ਨਿਹਾਲ ਸਿੰਘ ਵਾਲਾ, 7 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਲਈ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ ਦੀ ਸਿਫ਼ਾਰਸ਼ ਤੇ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ‘ਤੇ ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ ਨੂੰ ਮੁਬਾਰਕਬਾਦ ਦਿੰਦਿਆਂ ਸੀਨੀਅਰ ਅਕਾਲੀ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸਰਪੰਚ ਹਰਜਿੰਦਰ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਗੌੜਾ ਪੱਤੋ, ਗੁਰਦਿਆਲ ਸਿੰਘ ਯੂ.ਪੀ. ਵਾਲੇ, ਨਛੱਤਰ ਸਿੰਘ ਨੇ ਕਿਹਾ ਕਿ ਇਸ ਨਿਯੁਕਤੀ ‘ਤੇ ਹਲਕਾ ਨਿਹਾਲ ਸਿੰਘ ਵਾਲਾ ‘ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।