08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਤੀ ਸੈਕਟਰ ਅਤੇ ਘਰੇਲੂ ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਦੁਖੀ ਹੋਏ ਬਾਘਾ ਪੁਰਾਣਾ ਹਲਕੇ ਦੇ ਕਿਸਾਨ-ਕੁਲਦੀਪ ਸਿੰਘ ਵਾਂਦਰ

ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਖੇਤੀ ਸੈਕਟਰ ਅਤੇ ਘਰੇਲੂ ਬਿਜਲੀ ਦੀ ਸਪਲਾਈ ਵਿਚ ਲੱਗ ਰਹੇ ਅਣ ਐਲਾਨੇ ਕੱਟਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਅਤੇ ਪੰਚਾਇਤ ਮੈਂਬਰ ਕੁਲਦੀਪ ਸਿੰਘ ਵਾਂਦਰ ਨੇ ਕਿਹਾ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਨੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਵੱਡਾ ਵਾਧਾ ਕਰ ਦਿੱਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਖੇਤੀ ਸੈਕਟਰ ਅਤੇ ਘਰੇਲੂ ਬਿਜਲੀ ਦੀ ਸਪਲਾਈ ਵਿਚ ਲੱਗ ਰਹੇ ਅਣ ਐਲਾਨੇ ਕੱਟਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਅਤੇ ਪੰਚਾਇਤ ਮੈਂਬਰ ਕੁਲਦੀਪ ਸਿੰਘ ਵਾਂਦਰ ਨੇ ਕਿਹਾ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਨੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਵੱਡਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਬਹੁਤ ਜ਼ਰੂਰੀ ਹੈ, ਕਿਉਂਕਿ ਫ਼ਸਲਾਂ ਦੀ ਸਿੰਚਾਈ ਪੂਰੀ ਤਰ੍ਹਾਂ ਬਿਜਲੀ ‘ਤੇ ਨਿਰਭਰ ਕਰਦੀ ਹੈ। ਜਦੋਂ ਖੇਤੀਬਾੜੀ ਫੀਡਰਾਂ ‘ਤੇ ਬਿਨਾਂ ਕਿਸੇ ਸਪਸ਼ਟ ਜਾਣਕਾਰੀ ਦੇ ਬਿਜਲੀ ਬੰਦ ਹੋ ਜਾਂਦੀ ਹੈ ਤਾਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਪਾਣੀ ਦੇਣ ਲਈ ਕਈ ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਹੈ। ਕਈ ਵਾਰ ਬਿਜਲੀ ਉਸ ਸਮੇਂ ਬੰਦ ਹੁੰਦੀ ਹੈ ਜਦੋਂ ਕਿਸਾਨ ਮੋਟਰਾਂ ਚਲਾ ਕੇ ਖੇਤਾਂ ਵਿਚ ਪਾਣੀ ਲਗਾਉਣ ਦੀ ਤਿਆਰੀ ਕਰ ਰਹੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵੇਂ ਬਰਬਾਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਘਰੇਲੂ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਨੇ ਵੀ ਆਮ ਪਰਿਵਾਰਾਂ ਦੀ ਜ਼ਿੰਦਗੀ ਪ੍ਰਭਾਵਿਤ ਕੀਤੀ ਹੈ। ਦਿਨ ਦੇ ਸਮੇਂ ਬਿਜਲੀ ਬੰਦ ਹੋਣ ਕਾਰਨ ਘਰੇਲੂ ਕੰਮਕਾਜ ਪ੍ਰਭਾਵਿਤ ਹੁੰਦਾ ਹੈ, ਜਦ ਕਿ ਰਾਤ ਸਮੇਂ ਕੱਟ ਲੱਗਣ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਬਜ਼ੁਰਗਾਂ ਸਮੇਤ ਹਰ ਵਰਗ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਿਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬਾਘਾ ਪੁਰਾਣਾ ਹਲਕੇ ਦੇ ਆਖ਼ਰੀ ਪਿੰਡ ਵਾਂਦਰ ਵਿਚ ਖੇਤੀਬਾੜੀ ਅਤੇ ਘਰੇਲੂ ਬਿਜਲੀ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਅਣ ਐਲਾਨੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ 9 ਸਤੰਬਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਧਰਮਕੋਟ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ-ਆਗੂ ਅਗਲੀ ਖ਼ਬਰ ਰਵਿਦਾਸ ਬਸਤੀ ਮਾਣੂੰਕੇ ’ਚ ਗ੍ਰਾਮ ਪੰਚਾਇਤ ਨੇ ਅੰਡਰ ਗਰਾਊਂਡ ਸੀਵਰੇਜ ਪਾਈਪ ਤੇ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਸ਼ੁਰੂ ਕਰ...
Ad Position 24