08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਗਾ ਯੋਗਾ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਯੋਗਾ ਚੈਂਪੀਅਨਸ਼ਿਪ-2026 ਕਰਵਾਈ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਯੋਗਾ ਐਸੋਸੀਏਸ਼ਨ (ਰਜਿ. ਨੰ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਯੋਗਾ ਐਸੋਸੀਏਸ਼ਨ (ਰਜਿ. ਨੰ. 174) ਵਲੋਂ ਜ਼ਿਲ੍ਹਾ ਪੱਧਰੀ ਯੋਗਾ ਚੈਂਪੀਅਨਸ਼ਿਪ-2026 ਦਾ ਆਯੋਜਨ ਬਲੂਮਿੰਗ ਬਡਜ਼ ਸਕੂਲ ਵਿਖੇ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਹਿੱਸਿਆਂ ਤੋਂ 8 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਧਾਨ ਡਾ. ਸੰਜੀਵ ਕੁਮਾਰ ਸੈਣੀ ਅਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਰਿਬਨ ਕੱਟ ਕੇ ਕੀਤਾ ਤੇ ਜੋਤੀ ਪ੍ਰਚੰਡ ਕਰ ਕੇ ਚੈਂਪੀਅਨਸ਼ਿਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲੂਮਿੰਗ ਬਡਜ਼ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਸੀ.ਈ.ਓ. ਰਾਹੁਲ ਛਾਬੜਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਡਾ. ਸੰਜੀਵ ਕੁਮਾਰ ਸੈਣੀ ਨੇ ਸਾਰੇ ਪ੍ਰਤੀਯੋਗੀਆਂ ਅਤੇ ਉਨ੍ਹਾਂ ਦੇ ਟੀਮ ਇੰਚਾਰਜਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਿਯਮਿਤ ਯੋਗ ਅਭਿਆਸ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਇਕਾਗਰਤਾ ਵਧਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਸਾਰੇ ਪ੍ਰਤੀਯੋਗੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੁਕਾਬਲੇ ਦੌਰਾਨ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਅਨੁਸਾਰ ਕਰਵਾਏ ਗਏ। ਹਰੇਕ ਉਮਰ ਵਰਗ ਲਈ ਉਨ੍ਹਾਂ ਦੀ ਸਮਰੱਥਾ ਅਤੇ ਆਸਣਾਂ ਦੀ ਜਟਿਲਤਾ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਯੋਗ ਆਸਣਾਂ ਦੀ ਚੋਣ ਕੀਤੀ ਗਈ। ਚੈਂਪੀਅਨਸ਼ਿਪ ਵਿਚ ਮੈਡਮ ਸਤਵੀਰ ਕੌਰ, ਮੈਡਮ ਰਮਾ ਸੈਣੀ ਅਤੇ ਮੈਡਮ ਅੰਜੂ ਬਾਲਾ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਚੈਂਪੀਅਨਸ਼ਿਪ ਦੌਰਾਨ ਸਮਰਾਲਾ ਤੋਂ ਨਰਿੰਦਰਪਾਲ ਸੇਠੀ ਅਤੇ ਪਰਵਿੰਦਰ ਸੇਠੀ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸੋਨ, ਚਾਂਦੀ ਤੇ ਕਾਂਸੀ ਦੇ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 8 ਖਿਡਾਰੀਆਂ ਦੀ ਚੋਣ ਰਾਜ ਪੱਧਰੀ ਯੋਗਾ ਮੁਕਾਬਲਿਆਂ ਲਈ ਕੀਤੀ ਗਈ ਹੈ। ਡਾ. ਸੰਜੀਵ ਕੁਮਾਰ ਸੈਣੀ ਨੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਰਾਜ ਪੱਧਰ ‘ਤੇ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਜ਼ਿਲ੍ਹਾ ਮੋਗਾ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਵਿਸਾਖਾ ਸਿੰਘ ਦੀ ਯਾਦ ’ਚ ਚੌਥੀ ਲੜੀ ਆਰੰਭ ਅੰਮ੍ਰਿਤ ਸੰਚਾਰ 17 ਸਤੰਬਰ ਨੂੰ- ਪ੍ਰਧਾਨ ਮਹਿੰਦਰ ਸਿੰਘ ਮਾਨ ਅਗਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਹੁਨਰ ਵਿਕਾਸ ਕੋਰਸਾਂ ਦਾ ਆਗਾਜ਼
Ad Position 24