08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ 5 ਰੋਜ਼ਾ ਧਰਨਾ 14 ਤੋਂ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਦਰਸ਼ਨ ਸਿੰਘ ਮੋਗਾ ਤੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨ ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਲੋਕ ਪੱਖੀ ਮੰਗਾਂ ਨੂੰ ਲੈ ਕੇ ਸਰਕਾਰ ਕੋਲ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਵਲੋਂ ਮਸਲਿਆਂ ਦਾ ਹੱਲ ਕਰਨ ਅਤੇ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਅਣਦੇਖੀ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਹੱਕੀ ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ 5 ਰੋਜ਼ਾ ਮੋਰਚੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਤੇ ਜ਼ਿਲ੍ਹਾ ਮੋਗਾ ਵਿਚ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਗਾਏ ਜਾਣ ਵਾਲੇ ਪੰਜ ਦਿਨਾਂ ਦੇ ਮੋਰਚੇ ਦੀਆਂ ਤਿਆਰੀਆਂ ਵੱਡੀ ਪੱਧਰ ‘ਤੇ ਜ਼ੋਨਾਂ ਦੀਆਂ ਮੀਟਿੰਗਾਂ ਕਰ ਕੇ ਕੀਤੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਦਰਸ਼ਨ ਸਿੰਘ ਮੋਗਾ ਤੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨ ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਲੋਕ ਪੱਖੀ ਮੰਗਾਂ ਨੂੰ ਲੈ ਕੇ ਸਰਕਾਰ ਕੋਲ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਵਲੋਂ ਮਸਲਿਆਂ ਦਾ ਹੱਲ ਕਰਨ ਅਤੇ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਅਣਦੇਖੀ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਹੱਕੀ ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ 5 ਰੋਜ਼ਾ ਮੋਰਚੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਤੇ ਜ਼ਿਲ੍ਹਾ ਮੋਗਾ ਵਿਚ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਗਾਏ ਜਾਣ ਵਾਲੇ ਪੰਜ ਦਿਨਾਂ ਦੇ ਮੋਰਚੇ ਦੀਆਂ ਤਿਆਰੀਆਂ ਵੱਡੀ ਪੱਧਰ ‘ਤੇ ਜ਼ੋਨਾਂ ਦੀਆਂ ਮੀਟਿੰਗਾਂ ਕਰ ਕੇ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਮੰਗ ਕੀਤੀ ਕਿ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਪੰਜਾਬ ਸਰਕਾਰ ਵਲੋਂ ਐਮ.ਐਸ.ਪੀ. ‘ਤੇ ਸਰਕਾਰੀ ਖ਼ਰੀਦ ਯਕੀਨੀ ਬਣਾਈ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ।ਕਿਸਾਨ ਆਗੂਆਂ ਨੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 14 ਸਤੰਬਰ ਦੇ ਮੋਰਚੇ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ‘ਤੇ ਲਾਮਬੰਦੀ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਦਾਸਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ-ਬਾਬਾ ਬਲ... ਅਗਲੀ ਖ਼ਬਰ ਆਕਸਫੋਰਡ ਦੇ ਵਾਲੀਬਾਲ, ਹੈਂਡਬਾਲ ਅਤੇ ਬੈਡਮਿੰਟਨ ਖਿਡਾਰੀਆਂ ਦੀ ਹੋਈ ਰਾਜ ਪੱਧਰੀ ਖੇਡਾਂ ਲਈ ਚੋਣ
Ad Position 24