ਮਨਜੀਤ ਮਾਨ ਨੇ ਕੀਤੀ ਮੋਗਾ ਹਲਕੇ ਦੇ ਪਿੰਡ ਦੱਦਾਹੂਰ ‘ਚ ਮੀਟਿੰਗ
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹੇਠ ਪਿੰਡ ਦੱਦਾਹੂਰ ਵਿਚ ਕੁਲਦੀਪ ਸਿੰਘ ਦੱਦਾਹੂਰ ਦੇ ਸਹਿਯੋਗ ਨਾਲ ਭਰਵੀਂ ਮੀਟਿੰਗ ਹੋਈ। ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰੀ ਬਣਾਵੇਗੀ।
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹੇਠ ਪਿੰਡ ਦੱਦਾਹੂਰ ਵਿਚ ਕੁਲਦੀਪ ਸਿੰਘ ਦੱਦਾਹੂਰ ਦੇ ਸਹਿਯੋਗ ਨਾਲ ਭਰਵੀਂ ਮੀਟਿੰਗ ਹੋਈ। ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰੀ ਬਣਾਵੇਗੀ। ਮਾਨ ਨੇ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਤੋ ਮੋਗਾ ਵਿਧਾਨ ਸਭਾ ਹਲਕੇ ਤੋ ਕਾਂਗਰਸ ਪਾਰਟੀ ਦੀ ਟਿਕਟ ਦੀ ਮੰਗ ਕਰ ਰਹੇ ਹਨ ਤੇ ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਕਾਂਗਰਸ ਹਾਈਕਮਾਂਡ ਇਸ ਵਾਰ ਉਨ੍ਹਾਂ ਨੂੰ ਮੋਗਾ ਹਲਕੇ ਤੋ ਟਿਕਟ ਜ਼ਰੂਰ ਦੇਵੇਗੀ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਝਾੜੂ ਸਰਕਾਰ ਤੋ ਅੱਕ ਚੁੱਕੇ ਹਨ ਅਤੇ ਲੋਕ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਲੈ ਕੇ ਆਉਣ ਲਈ ਕਾਹਲੇ ਹਨ।