07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਅਧਿਆਪਕਾਂ ਦੀ ਸਮਾਜ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅਧਿਆਪਕਾਂ ਨੇ ਵੀ ਵਿਦਿਆਰਥਣਾਂ ਨੂੰ ਮਿਹਨਤ, ਅਨੁਸ਼ਾਸਨ, ਚੰਗੇ ਆਚਰਨ ਅਤੇ ਜੀਵਨ ਵਿਚ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਧਿਆਪਕਾਂ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿੱਦਿਆ ਦਾ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ। ਸਮਾਗਮ ਦੇ ਅੰਤ ਵਿਚ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਨਗਰ ਕੀਰਤਨ ਦਾ ਪਿੰਡ ਸਾਫੂਵਾਲਾ ਵਿਚ ਨਿੱਘਾ ਸਵਾਗਤ
Ad Position 24