ਵਿਧਾਇਕ ਬਿਲਾਸਪੁਰ ਦੀ ਅਗਵਾਈ ਵਿਚ ਸਖੀ-ਸਨਮਾਨ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ
ਮਾਵਾਂ-ਧੀਆਂ ਸਤਿਕਾਰ ਯੋਜਨਾ ਵਿਚ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਕੀਤਾ ਸਨਮਾਨ
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਬੱਧਨੀ ਕਲਾਂ ਵਿਖੇ ਕਰਵਾਇਆ ਗਿਆ ਸਖੀ-ਸਨਮਾਨ ਸਮਾਰੋਹ ਲੋਕਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਇਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਸਖੀਆਂ ਵਲੋਂ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨ ਲਈ ਨਿਭਾਈ ਗਈ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ।
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਬੱਧਨੀ ਕਲਾਂ ਵਿਖੇ ਕਰਵਾਇਆ ਗਿਆ ਸਖੀ-ਸਨਮਾਨ ਸਮਾਰੋਹ ਲੋਕਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਇਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਸਖੀਆਂ ਵਲੋਂ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨ ਲਈ ਨਿਭਾਈ ਗਈ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਵਿਧਾਇਕ ਬਿਲਾਸਪੁਰ ਨੇ ਸਮਾਰੋਹ ਵਿਚ ਪਹੁੰਚੀਆਂ ਸਮੂਹ ਸਖੀਆਂ, ਮਾਵਾਂ-ਭੈਣਾਂ, ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਪਹੁੰਚ ਕੇ ਸਨਮਾਨ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਉਹ ਸਭ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਇਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਅਮਨਦੀਪ ਕੌਰ ਬਿਲਾਸਪੁਰ, ਜ਼ੋਨ ਇੰਚਾਰਜ ਅਜਿੰਦਰਪਾਲ ਕੌਰ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਮਨਦੀਪ ਕੌਰ, ਜ਼ਿਲ੍ਹਾ ਸੈਕਟਰੀ ਜਸਵੀਰ ਕੌਰ, ਜ਼ਿਲ੍ਹਾ ਮੀਤ ਪ੍ਰਧਾਨ ਸਿਮਰਜੀਤ ਕੌਰ, ਹਲਕਾ ਕੋਆਰਡੀਨੇਟਰ ਸਰਪੰਚ ਜਸਪ੍ਰੀਤ ਕੌਰ, ਚੇਅਰਮੈਨ ਗੁਰਮੇਲ ਸਿੰਘ ਮੱਦੋਕੇ, ਚੇਅਰਮੈਨ ਪਰਮਜੀਤ ਸਿੰਘ ਬੁੱਟਰ, ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ, ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਵਾਈਸ ਚੇਅਰਮੈਨ ਜਸਵੰਤ ਕੌਰ ਬਿਲਾਸਪੁਰ, ਦਫ਼ਤਰ ਇੰਚਾਰਜ ਸੱਤਪਾਲ ਭੋਲਾ, ਬਲਾਕ ਪ੍ਰਧਾਨ, ਵੱਖ-ਵੱਖ ਅਹੁਦੇਦਾਰ ਸਾਹਿਬਾਨ, ਸਰਪੰਚ, ਪੰਚ, ਐਮ.ਸੀ. ਅਤੇ ਵਲੰਟੀਅਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੜ ਸਮੂਹ ਸਖੀਆਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਹਾਲ ਸਿੰਘ ਵਾਲਾ ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਜਾਰੀ ਰਹੇਗਾ।