09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੋਗਾ ਵਿਖੇ ਮਨਾਇਆ ਜਾਵੇਗਾ ਪੰਜਾਬ ਰਾਜ ਮਹਾਰਾਜਾ ਅਗਰਸੈਨ ਜਨਮ ਉਤਸਵ ਸਮਾਗਮ-ਮਨਜੀਤ ਕਾਂਸਲ

ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਨ, ਖੇਡ ਭਾਵਨਾ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੋਗਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ 9 ਸਤੰਬਰ ਤੋਂ 18 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਖਿਡਾਰੀ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਨ, ਖੇਡ ਭਾਵਨਾ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੋਗਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ 9 ਸਤੰਬਰ ਤੋਂ 18 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਖਿਡਾਰੀ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਡ ਮੁਕਾਬਲਿਆਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਸਬੰਧਿਤ ਵਿਭਾਗਾਂ ਨੂੰ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਜਾਰੀ ਹੈ। ਇਸ ਤੋਂ ਇਲਾਵਾ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਉਹ ਮੌਕੇ ‘ਤੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਮੁਕਾਬਲਿਆਂ ਵਿਚ ਭਾਗ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਨਿਹਾਲ ਸਿੰਘ ਵਾਲਾ ਦੇ ਲੜਕਿਆਂ ਦੇ ਮੁਕਾਬਲੇ 9 ਸਤੰਬਰ ਅਤੇ ਲੜਕੀਆਂ ਦੇ ਮੁਕਾਬਲੇ 10 ਸਤੰਬਰ ਨੂੰ ਅਕਾਲੀ ਕਰਤਾਰ ਸਿੰਘ ਸਟੇਡੀਅਮ ਬਿਲਾਸਪੁਰ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਬਲਾਕ ਕੋਟ ਈਸੇ ਖਾਂ ਦੇ ਲੜਕਿਆਂ ਦੇ ਮੁਕਾਬਲੇ 11 ਸਤੰਬਰ ਅਤੇ ਲੜਕੀਆਂ ਦੇ ਮੁਕਾਬਲੇ 12 ਸਤੰਬਰ ਨੂੰ ਸ਼ਹੀਦ ਜੈਮਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਵਿਖੇ ਹੋਣਗੇ। ਬਲਾਕ ਧਰਮਕੋਟ ਦੇ ਲੜਕਿਆਂ ਦੇ ਮੁਕਾਬਲੇ 13 ਸਤੰਬਰ ਅਤੇ ਲੜਕੀਆਂ ਦੇ ਮੁਕਾਬਲੇ 14 ਸਤੰਬਰ ਨੂੰ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਅਤੇ ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਕਰਵਾਏ ਜਾਣਗੇ। ਬਲਾਕ ਬਾਘਾ ਪੁਰਾਣਾ ਦੇ ਲੜਕਿਆਂ ਦੇ ਮੁਕਾਬਲੇ 15 ਸਤੰਬਰ ਅਤੇ ਲੜਕੀਆਂ ਦੇ ਮੁਕਾਬਲੇ 16 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ, ਖ਼ਾਲਸਾ ਗਰਾਊਂਡ ਸਟੇਡੀਅਮ ਰੋਡੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਵਿਖੇ ਹੋਣਗੇ। ਇਸੇ ਤਰ੍ਹਾਂ ਬਲਾਕ ਮੋਗਾ ਦੇ ਲੜਕਿਆਂ ਦੇ ਮੁਕਾਬਲੇ 17 ਸਤੰਬਰ ਅਤੇ ਲੜਕੀਆਂ ਦੇ ਮੁਕਾਬਲੇ 18 ਸਤੰਬਰ ਨੂੰ ਗੁਰੂ ਨਾਨਕ ਕਾਲਜ ਮੋਗਾ ਅਤੇ ਗੋਧੇਵਾਲਾ ਇਨਡੋਰ ਸਟੇਡੀਅਮ ਵਿਖੇ ਕਰਵਾਏ ਜਾਣਗੇ। ਮੁਕਾਬਲਿਆਂ ਵਿਚ ਅੰਡਰ-14, ਅੰਡਰ-17, ਅੰਡਰ-21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ, 61 ਤੋਂ 70 ਸਾਲ ਅਤੇ 70 ਸਾਲ ਤੋਂ ਵੱਧ ਉਮਰ ਦੇ ਵੈਟਰਨ ਵਰਗ ਦੇ ਖਿਡਾਰੀ ਭਾਗ ਲੈ ਸਕਣਗੇ। ਸਮੂਹ ਖਿਡਾਰੀਆਂ ਅਤੇ ਟੀਮਾਂ ਨੂੰ ਨਿਰਧਾਰਿਤ ਮਿਤੀ ਨੂੰ ਸਵੇਰੇ 8 ਵਜੇ ਸਬੰਧਿਤ ਖੇਡ ਮੈਦਾਨ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਣੀ ਹੋਵੇਗੀ। ਸਾਰੇ ਭਾਗੀਦਾਰਾਂ ਲਈ ਨਿਰਧਾਰਿਤ ਖੇਡ ਕਿੱਟ ਵਿਚ ਆਉਣਾ ਲਾਜ਼ਮੀ ਹੋਵੇਗਾ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪੱਧਰ ‘ਤੇ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਰਕਾਰ ਵਲੋਂ ਨਗਦ ਇਨਾਮ ਵੀ ਪ੍ਰਦਾਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮੇਅਰ ਵਿਨੇਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸਫ਼ਾਈ ਕਾਰਜ ਸ਼ੁਰੂ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਦੀ ਅਗਵਾਈ ਵਿਚ ਸਖੀ-ਸਨਮਾਨ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ ਮਾਵਾਂ-ਧੀਆਂ ਸਤਿਕਾਰ ਯੋਜਨਾ ਵਿਚ ਯੋਗਦ...
Ad Position 24