09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਦਾਤੇਵਾਲਾ ਵਿਖੇ ਭਰਵੀਂ ਬੈਠਕ, ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ’ਚ ਕੀਤਾ ਲਾਮਬੰਦ

ਕੋਟ ਈਸੇ ਖਾਂ, 8 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਮਿਸ਼ਨ ਫ਼ਤਿਹ 2027 ਦੇ ਤਹਿਤ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਵਲੋਂ ਪਿੰਡ ਦਾਤੇ ਵਾਲਾ ਵਿਚ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਰਸ਼ਪਾਲ ਸਿੰਘ ਦਾਤੇਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਵੱਡੇ ਇਕੱਠ ਵਿਚ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ ਗਿਆ। ਇਸ ਦੌਰਾਨ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਪ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਂਅ ‘ਤੇ ਆਪ ਸਰਕਾਰ ਦੇ ਲੀਡਰਾਂ ਨੇ ਸੂਬੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਪਰ ਅੱਜ ਦੇ ਹਾਲਾਤ, ਲੋਕ ਮਾਰੂ ਨੀਤੀਆਂ ਅਤੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਸਰਕਾਰ ‘ਤੇ ਕਈ ਵੱਡੇ ਸਵਾਲ ਖੜੇ ਕਰਦੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਜਵਾਬਦੇਹ ਹੋਣ ਦੀ ਬਜਾਏ ਲੋਕਾਂ ਦੀਆਂ ਭਾਵਨਾਵਾਂ ਦੇ ਉਲਟ ਟੋਟਕੇਬਾਜੀਆਂ, ਕਮੇਡੀ ਤੱਕ ਹੀ ਸੀਮਤ ਰਹਿ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕੋਟ ਈਸੇ ਖਾਂ, 8 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਮਿਸ਼ਨ ਫ਼ਤਿਹ 2027 ਦੇ ਤਹਿਤ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਵਲੋਂ ਪਿੰਡ ਦਾਤੇ ਵਾਲਾ ਵਿਚ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਰਸ਼ਪਾਲ ਸਿੰਘ ਦਾਤੇਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਵੱਡੇ ਇਕੱਠ ਵਿਚ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ ਗਿਆ। ਇਸ ਦੌਰਾਨ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਪ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਂਅ ‘ਤੇ ਆਪ ਸਰਕਾਰ ਦੇ ਲੀਡਰਾਂ ਨੇ ਸੂਬੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਪਰ ਅੱਜ ਦੇ ਹਾਲਾਤ, ਲੋਕ ਮਾਰੂ ਨੀਤੀਆਂ ਅਤੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਸਰਕਾਰ ‘ਤੇ ਕਈ ਵੱਡੇ ਸਵਾਲ ਖੜੇ ਕਰਦੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਜਵਾਬਦੇਹ ਹੋਣ ਦੀ ਬਜਾਏ ਲੋਕਾਂ ਦੀਆਂ ਭਾਵਨਾਵਾਂ ਦੇ ਉਲਟ ਟੋਟਕੇਬਾਜੀਆਂ, ਕਮੇਡੀ ਤੱਕ ਹੀ ਸੀਮਤ ਰਹਿ ਗਏ ਹਨ। ਲੋਹਗੜ੍ਹ ਨੇ ਕਿਹਾ ਕਿ ਸੂਬੇ ਦੇ ਲੋਕ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਕਾਂਗਰਸ ਪਾਰਟੀ ਦਾ ਸਾਥ ਦੇਣ ਤਾਂ ਜੋ ਸੂਬੇ ਨੂੰ ਮੁੜ ਅਸਲ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹ ‘ਤੇ ਲਿਆਂਦਾ ਜਾ ਸਕੇ। ਇਸ ਮੌਕੇ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂ, ਪਿੰਡ ਦੇ ਮੁਹਤਬਰ ਤੇ ਆਮ ਲੋਕ ਵੱਡੀ ਗਿਣਤੀ ‘ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਵਪਾਰੀਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਕੀਤਾ ਸਨਮਾਨ ਕਿਹਾ, ਮ... ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ ਵਿਚ ਮਾਰੀਆਂ ਮੱਲਾਂ-ਗੁਰਮਿਲਾਪ ਸਿੰਘ ਡੱਲਾ
Ad Position 24