09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਵਪਾਰੀਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਕੀਤਾ ਸਨਮਾਨ ਕਿਹਾ, ਮੇਰਾ ਸੁਪਨਾ ਮੋਗਾ ਸ਼ਹਿਰ ਨੂੰ ਸੁੰਦਰ ਬਣਾਉਣਾ

ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਗੁਰੂ ਨਾਨਕ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਸਨਮਾਨ ਵਿਚ ਸਮਾਜ ਸੇਵੀ ਸੰਦੀਪ ਗਰਗ ਦੀ ਅਗਵਾਈ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਗੁਰੂ ਨਾਨਕ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਸਨਮਾਨ ਵਿਚ ਸਮਾਜ ਸੇਵੀ ਸੰਦੀਪ ਗਰਗ ਦੀ ਅਗਵਾਈ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਹ ਸਨਮਾਨ ਸਮਾਰੋਹ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਆਯੋਜਿਤ ਕੀਤਾ ਗਿਆ। ਸਮਾਰੋਹ ਵਿਚ ਮੁੱਖ ਤੌਰ ‘ਤੇ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ ਦੌਧਰੀਆ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਸਾਬਕਾ ਕੌਂਸਲਰ ਮਤਵਾਲ ਸਿੰਘ ਅਤੇ ਸਾਬਕਾ ਕੌਂਸਲਰ ਤੀਰਥ ਰਾਮ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸਮਾਜ ਸੇਵੀ ਸੰਦੀਪ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿੱਥੇ ਆਮ ਲੋਕਾਂ ਨੂੰ ਹਰ ਮਹੀਨੇ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਸਵਾਮੀ ਵੇਦਾਤਾਨੰਦ ਪਾਰਕ ਦੇ ਬਾਹਰ ਬਣਾਇਆ ਗਿਆ ਸੈਲਫੀ ਕਾਰਨਰ ਵੀ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰ ਰਿਹਾ ਹੈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਦੁਕਾਨਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਗਾ ਹਲਕੇ ਲਈ ਲਗਾਤਾਰ ਗਰਾਂਟਾਂ ਲਿਆ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਸੁਪਨਾ ਮੋਗਾ ਸ਼ਹਿਰ ਨੂੰ ਸੂਬੇ ਦੇ ਪ੍ਰਮੁੱਖ ਮਹਾਂਨਗਰਾਂ ਦੀ ਤਰ੍ਹਾਂ ਸੁੰਦਰ ਅਤੇ ਆਧੁਨਿਕ ਬਣਾਉਣਾ ਹੈ , ਜਿਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ। ਇਸ ਮੌਕੇ ਸੰਦੀਪ ਗਰਗ ਅਤੇ ਦੁਕਾਨਦਾਰਾਂ ਵਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਹੋਰ ਮਹਿਮਾਨਾਂ ਨੂੰ ਦੁਸ਼ਾਲੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਨੀਤਾ ਗਰਗ, ਸੰਦੀਪ ਗਰਗ, ਸ਼ਿਵਾਂਸ਼, ਕਾਮਰੇਡ ਪਿਆਰੇ ਲਾਲ, ਅਜੇ ਗਰਗ, ਰਿਸ਼ੀ ਗਰਗ ਮੱਪਾ, ਪ੍ਰਸ਼ੋਤਮ ਗਰਗ, ਨਵੀਨ ਗਰਗ, ਵਿਜੈ ਕੁਮਾਰ, ਵਿਸ਼ਾਲ ਸਮੇਤ ਗੁਰੂ ਨਾਨਕ ਮਾਰਕੀਟ ਦੇ ਦੁਕਾਨਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮੰਗਾਂ ਦੀ ਜਿੱਤ ਮਗਰੋਂ ਪਿੰਡ ਵਾਂਦਰ ਪਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਟੀਮ ਦਾ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾ... ਅਗਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਦਾਤੇਵਾਲਾ ਵਿਖੇ ਭਰਵੀਂ ਬੈਠਕ, ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ’ਚ ਕੀਤਾ ਲਾਮਬੰਦ
Ad Position 24