08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਬਕਾ ਬਾਰ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਮੁੜ ਤੋਂ ਚੋਣ ਮੈਦਾਨ ਵਿਚ

ਮੋਗਾ, 8 ਸਤੰਬਰ (ਗੁਰਤੇਜ ਸਿੰਘ ਬੱਬੀ)-ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਇਕ ਵਾਰ ਫਿਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੇ ਹਨ। ਆਪਣੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਾਰ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਇਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹਤਾ ਨਾਲ ਕੰਮ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੋਗਾ, 8 ਸਤੰਬਰ (ਗੁਰਤੇਜ ਸਿੰਘ ਬੱਬੀ)-ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਇਕ ਵਾਰ ਫਿਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੇ ਹਨ। ਆਪਣੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਾਰ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਇਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹਤਾ ਨਾਲ ਕੰਮ ਕੀਤਾ। ਐਕਸ਼ਨ ਪਲਾਨ ਨੂੰ 160 ਕੇਸਾਂ ਤੋਂ ਘਟਾ ਕੇ 120 ਕੇਸਾਂ ਤੱਕ ਲਿਆਉਣ ਲਈ ਪ੍ਰਭਾਵਸ਼ਾਲੀ ਯਤਨ, ਜਿਸ ਨਾਲ ਵਕੀਲਾਂ ਨੂੰ ਵੱਡੀ ਰਾਹਤ ਮਿਲੀ। ਲੀਗਲ ਏਡ ਡਿਫੈਂਸ ਕੌਂਸਲ ਪ੍ਰਣਾਲੀ ਦੇ ਵਿਰੁੱਧ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਈ। ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਨੇ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਨੂੰ ਇਕੱਠਾ ਕਰ ਕੇ ਇਸ ਸੰਘਰਸ਼ ਦੀ ਅਗਵਾਈ ਕੀਤੀ। ਇਸ ਸੰਘਰਸ਼ ਵਿਚ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੇ ਵਕੀਲਾਂ ਦੀ ਸਾਂਝੀ ਏਕਤਾ ਅਤੇ ਯਤਨਾਂ ਨਾਲ ਮਹੱਤਵਪੂਰਨ ਸਫਲਤਾ ਹਾਸਲ ਹੋਈ ਅਤੇ ਮੌਜੂਦਾ ਲੀਗਲ ਏਡ ਡਿਫੈਂਸ ਕੌਂਸਲ ਪ੍ਰਣਾਲੀ ਨੂੰ ਵਾਪਸ ਲੈਣ, ਬਦਲਣ ਵੱਲ ਵੱਡਾ ਕਦਮ ਚੁੱਕਿਆ ਗਿਆ। ਬਾਰ ਐਸੋਸੀਏਸ਼ਨਾਂ ਦੀ ਏਕਤਾ ਲਈ ਮਹੱਤਵਪੂਰਨ ਯੋਗਦਾਨ ਪਾਇਆ। ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਨੇ ਸੁਖਦੀਪ ਸਿੰਘ ਕੁੰਦਰਾ, ਐਡਵੋਕੇਟ ਦੇ ਨਾਲ ਮਿਲ ਕੇ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਨੂੰ ਇਕ ਸਾਂਝੇ ਮੰਚ ਹੇਠ ਇਕੱਠਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਾਰੀਆਂ ਪ੍ਰਾਪਤੀਆਂ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਵਕੀਲ ਭਾਈਚਾਰੇ ਦੀ ਏਕਤਾ, ਸਹਿਯੋਗ ਅਤੇ ਸਾਂਝੀ ਤਾਕਤ ਦਾ ਨਤੀਜੇ ਵਜੋਂ ਉਨ੍ਹਾਂ ਨੇ ਵੇਖਿਆ। ਸੁਖਵਿੰਦਰ ਸਿੰਘ ਸਿੱਧੂ ਐਡਵੋਕੇਟ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਸਤਿਕਾਰਯੋਗ ਮੈਂਬਰਾਂ ਤੋਂ ਇਕ ਹੋਰ ਮੌਕਾ ਮੰਗਦੇ ਹਨ, ਤਾਂ ਜੋ ਉਹ ਉਸੇ ਸਮਰਪਣ ਅਤੇ ਇਮਾਨਦਾਰੀ ਨਾਲ ਬਾਰ ਦੀ ਸੇਵਾ ਜਾਰੀ ਰੱਖ ਸਕਣ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਮੋਗਾ ਬਾਰ ਦੇ ਸਤਿਕਾਰਯੋਗ ਵਕੀਲ ਸਾਥੀ ਇਕ ਵਾਰ ਫਿਰ ਉਨ੍ਹਾਂ ਉੱਤੇ ਆਪਣਾ ਭਰੋਸਾ ਅਤੇ ਵਿਸ਼ਵਾਸ ਕਾਇਮ ਰੱਖਦੇ ਹੋਏ ਸੇਵਾ ਦਾ ਮੌਕਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸ਼ਰੀਫ਼ਾ ਤਖ਼ਤੂਪੁਰਾ ਨਮਿਤ ਦੋ ਧਰਮਾਂ ਦੇ ਰੀਤੀ ਰਵਾਇਤਾਂ ਅਨੁਸਾਰ ਹੋਇਆ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਕਿਸਾਨੀ ਮੰਗਾਂ ਦੀ ਜਿੱਤ ਮਗਰੋਂ ਪਿੰਡ ਵਾਂਦਰ ਪਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਟੀਮ ਦਾ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾ...
Ad Position 24