08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਭਿੰਡਰ ਕਲਾਂ ਵਿਖੇ ਸੰਤ ਬਾਬਾ ਖਜਾਨ ਸਿੰਘ ਦੇ ਬਰਸੀ ਸਮਾਗਮ 12 ਨੂੰ

ਕਿਸ਼ਨਪੁਰਾ ਕਲਾਂ, 8 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਤ ਬਾਬਾ ਖਜਾਨ ਸਿੰਘ ਦੇ ਬਰਸੀ ਸਮਾਗਮ ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਦੇ ਗੁਰਦੁਆਰਾ ਬਾਬਾ ਸੰਮਣ ਜੀ ਵਿਖੇ ਸੰਤ ਗਿਆਨੀ ਕਪੂਰ ਸਿੰਘ ਮੌਜੂਦਾ ਮੁਖੀ (ਸੰਪਰਦਾਇ ਭਿੰਡਰਾਂ) ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਮਨਾਏ ਜਾ ਰਹੇ ਹਨ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕਿਸ਼ਨਪੁਰਾ ਕਲਾਂ, 8 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਤ ਬਾਬਾ ਖਜਾਨ ਸਿੰਘ ਦੇ ਬਰਸੀ ਸਮਾਗਮ ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਦੇ ਗੁਰਦੁਆਰਾ ਬਾਬਾ ਸੰਮਣ ਜੀ ਵਿਖੇ ਸੰਤ ਗਿਆਨੀ ਕਪੂਰ ਸਿੰਘ ਮੌਜੂਦਾ ਮੁਖੀ (ਸੰਪਰਦਾਇ ਭਿੰਡਰਾਂ) ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਮਨਾਏ ਜਾ ਰਹੇ ਹਨ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਸੰਮਣ ਜੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੂਬੇਦਾਰ ਨਾਹਰ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ 10 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 12 ਸਤੰਬਰ ਦਿਨ ਸਨਿੱਚਰਵਾਰ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ, ਰਾਗੀ, ਢਾਡੀ ਜਥੇ ਅਤੇ ਸੰਤ-ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੂਬੇਦਾਰ ਨਾਹਰ ਸਿੰਘ ਤੇ ਖ਼ਜ਼ਾਨਚੀ ਭੁਪਿੰਦਰ ਸਿੰਘ ਅਕਾਲੀ ਨੇ ਦੱਸਿਆ ਕਿ ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਬਰਸੀ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਡਾ. ਪੂਰਨ ਸਿੰਘ, ਅਜੈਬ ਸਿੰਘ ਲੀਹ ਭੰਨ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਸਰਾਂ, ਜੋਗਿੰਦਰ ਸਿੰਘ ਬੰਦੇਸ਼ਾ, ਨਗਿੰਦਰ ਸਿੰਘ, ਸੁਖਦੇਵ ਸਿੰਘ ਪੋਲਾ, ਗਿਆਨੀ ਹਰਬੰਸ ਸਿੰਘ, ਸੁਖਦੇਵ ਸਿੰਘ ਸਾਬਕਾ ਮੈਂਬਰ, ਬਿੰਦਰ ਸਿੰਘ, ਮਨਜੀਤ ਸਿੰਘ ਰਵੀ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਨਿਰਭੈ ਸਿੰਘ, ਗੁਰਦਿਆਲ ਸਿੰਘ, ਪਰਜਿੰਦਰ ਸਿੰਘ, ਬਚਨ ਸਿੰਘ, ਕੈਪਟਨ ਹਰਨੇਕ ਸਿੰਘ ਸਵਰਨਜੀਤ ਸਿੰਘ ਨੋਨੀ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਬਲਵਿੰਦਰ ਕੌਰ ਮਨੇਸ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਬੀਬੀ ਸ਼ਰੀਫ਼ਾ ਤਖ਼ਤੂਪੁਰਾ ਨਮਿਤ ਦੋ ਧਰਮਾਂ ਦੇ ਰੀਤੀ ਰਵਾਇਤਾਂ ਅਨੁਸਾਰ ਹੋਇਆ ਸ਼ਰਧਾਂਜਲੀ ਸਮਾਗਮ
Ad Position 24