08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਮੌਕੇ ਸੰਕੀਰਤਨ ਕਰ ਕੇ ਸ਼ਰਧਾਲੂਆਂ ਨੇ ਕੀਤਾ ਗੁਰੂ ਮਹਿਮਾ ਦਾ ਗੁਣਗਾਨ-ਰਜਿੰਦਰ ਵਧਵਾ

ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਪਰਮ ਹੰਸ ਯੋਗੀਰਾਜ ਸਤਿਗੁਰੂ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਪਰਮ ਹੰਸ ਯੋਗੀਰਾਜ ਸਤਿਗੁਰੂ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਦਰਬਾਰ ਵਿਚ ਜੋਤ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ। ਇਸ ਦੌਰਾਨ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਭਜਨਾਂ ਦਾ ਗਾਇਣ ਕਰ ਕੇ ਸ਼ਰਧਾਲੂਆਂ ਨੂੰ ਭਗਤੀ ਰਸ ਵਿਚ ਲੀਨ ਕਰ ਦਿੱਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸ਼ਰਧਾਲੂਆਂ ਨੂੰ ਮੰਦਰ ਵਿਚ ਹੋਣ ਵਾਲੇ ਸੰਕੀਰਤਨ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਸਮਾਗਮ ਦੇ ਅੰਤ ਵਿਚ ਆਰਤੀ ਕੀਤੀ ਗਈ ਅਤੇ ਸਮੂਹ ਸ਼ਰਧਾਲੂਆਂ ਨੂੰ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੌਬਿਨ ਕੁਮਾਰ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਨਹੀਂ ਰਹੇ ਪਿੰਡ ਬੰਬੀਹਾ ਭਾਈ ਵਿਖੇ 10 ਸਤੰਬਰ ਨੂੰ ਹੋਵੇਗਾ ਸਸਕਾਰ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਅਤੇ ਸੰਕਟਕਾਲੀਨ ਸਥਿਤੀਆਂ ਬਾਰੇ ਜਾਗਰੂਕ ਕੀਤਾ
Ad Position 24