08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹਲਕਾ ਧਰਮਕੋਟ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਮਜ਼ਬੂਤੀ ਵੱਲ ਕਦਮ-ਜਸਵਿੰਦਰ ਸਿੰਘ ਸਿੱਧੂ ਕਿਹਾ-ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਜਥੇਬੰਦੀ ’ਚ ਹੋ ਰਹੇ ਸ਼ਾਮਿਲ

ਕੋਟ ਈਸੇ ਖਾਂ, 8 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਵਿੱਢੀਆਂ ਗਈਆਂ ਸਰਗਰਮੀਆਂ ਦੌਰਾਨ ਪਿੰਡਾਂ ਵਿਚ ਧੜਾ-ਧੜ ਲੋਕ ਵਾਰਸ ਪੰਜਾਬ ਦੇ ਜਥੇਬੰਦੀ ਦਾ ਸਾਥ ਦੇ ਰਹੇ ਹਨ ਤੇ ਜਿਸ ਤਰ੍ਹਾਂ ਪੰਜਾਬ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਲਹਿਰ ਹੈ, ਉਸ ਤੋਂ ਸਪਸ਼ਟ ਹੈ ਕਿ ਇਸ ਵਾਰ 100 ਤੋਂ ਵੱਧ ਸੀਟਾਂ ਨਾਲ ਪੰਥਕ ਸਰਕਾਰ ਹੋਂਦ ਵਿਚ ਆਵੇਗੀ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਧਰਮਕੋਟ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਪਾਰਟੀਆਂ ਛੱਡ ਕੇ ਵੀ ਲੋਕ ਜਥੇਬੰਦੀ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਲੋਕਾਂ ਦਾ ਵੱਧ ਰਿਹਾ ਵਿਸ਼ਵਾਸ ਪਾਰਟੀ ਦੀਆਂ ਨੀਤੀਆਂ ਅਤੇ ਲੋਕਪੱਖੀ ਸੋਚ ਦੀ ਜਿੱਤ ਹੈ।

Ad Position 21
repet_subhas-goyals [Copy P29]
ਸਾਫ਼-ਸੁਥਰੇ ਮੋਗਾ ਲਈ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਮੇਅਰ ਵਿਨੇਪਾਲ ਕੌਰ। ਅਜੀਤ ਤਸਵੀਰ 09-09-2026
ਕੋਟ ਈਸੇ ਖਾਂ, 8 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਵਿੱਢੀਆਂ ਗਈਆਂ ਸਰਗਰਮੀਆਂ ਦੌਰਾਨ ਪਿੰਡਾਂ ਵਿਚ ਧੜਾ-ਧੜ ਲੋਕ ਵਾਰਸ ਪੰਜਾਬ ਦੇ ਜਥੇਬੰਦੀ ਦਾ ਸਾਥ ਦੇ ਰਹੇ ਹਨ ਤੇ ਜਿਸ ਤਰ੍ਹਾਂ ਪੰਜਾਬ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਲਹਿਰ ਹੈ, ਉਸ ਤੋਂ ਸਪਸ਼ਟ ਹੈ ਕਿ ਇਸ ਵਾਰ 100 ਤੋਂ ਵੱਧ ਸੀਟਾਂ ਨਾਲ ਪੰਥਕ ਸਰਕਾਰ ਹੋਂਦ ਵਿਚ ਆਵੇਗੀ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਧਰਮਕੋਟ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਪਾਰਟੀਆਂ ਛੱਡ ਕੇ ਵੀ ਲੋਕ ਜਥੇਬੰਦੀ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਲੋਕਾਂ ਦਾ ਵੱਧ ਰਿਹਾ ਵਿਸ਼ਵਾਸ ਪਾਰਟੀ ਦੀਆਂ ਨੀਤੀਆਂ ਅਤੇ ਲੋਕਪੱਖੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਠੋਸ ਅਤੇ ਪ੍ਰਭਾਵਸ਼ਾਲੀ ਕੰਮ ਕੀਤਾ ਜਾਵੇਗਾ। ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਰੱਖਦੇ ਹਨ ਅਤੇ ਅਕਾਲੀ ਦਲ ਵਾਰਸ ਪੰਜਾਬ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਅਤੇ ਘਰ-ਘਰ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ਵਲੋਂ ਵੀ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿੰਗਜਵੇ ਗਲੋਬਲ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਦੀ ਨਿਯੁਕਤੀ ਕਿਹਾ ਸਕੂਲ ਦੀ ਬਿਹਤਰੀ ਲਈ ਦਿਨ- ਰਾਤ ਇਕ... ਅਗਲੀ ਖ਼ਬਰ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਨਹੀਂ ਰਹੇ ਪਿੰਡ ਬੰਬੀਹਾ ਭਾਈ ਵਿਖੇ 10 ਸਤੰਬਰ ਨੂੰ ਹੋਵੇਗਾ ਸਸਕਾਰ
Ad Position 24