ਕਿੰਗਜਵੇ ਗਲੋਬਲ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਦੀ ਨਿਯੁਕਤੀ
ਕਿਹਾ ਸਕੂਲ ਦੀ ਬਿਹਤਰੀ ਲਈ ਦਿਨ- ਰਾਤ ਇਕ ਕਰਾਂਗਾ
ਕਿਸ਼ਨਪੁਰਾ ਕਲਾਂ, 8 ਸਤੰਬਰ (ਅਮੋਲਕ ਸਿੰਘ ਕਲਸੀ)-ਕਿਸ਼ਨਪੁਰਾ ਖ਼ੁਰਦ ਕਿੰਗਜਵੇ ਗਲੋਬਲ ਸਕੂਲ ਕਿਸ਼ਨਪੁਰਾ ਖ਼ੁਰਦ ਵਿਖੇ ਸਿੱਖਿਆ ਦੇ ਖੇਤਰ ਵਿਚ ਨਵੀਂ ਪਹਿਲ ਕਰਦਿਆਂ ਗਗਨਦੀਪ ਸਿੰਘ ਨੂੰ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਸਕੂਲ ਪ੍ਰਬੰਧਕਾਂ ਵਲੋਂ ਉਮੀਦ ਜਤਾਈ ਗਈ ਹੈ ਕਿ ਪ੍ਰਿੰਸੀਪਲ ਗਗਨਦੀਪ ਸਿੰਘ ਆਪਣੀ ਯੋਗਤਾ, ਤਜਰਬੇ ਅਤੇ ਦੂਰ-ਦਰਸ਼ੀ ਸੋਚ ਨਾਲ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਚਾਈਆਂ ਤੱਕ ਲੈ ਕੇ ਜਾਣਗੇ।
ਕਿਸ਼ਨਪੁਰਾ ਕਲਾਂ, 8 ਸਤੰਬਰ (ਅਮੋਲਕ ਸਿੰਘ ਕਲਸੀ)-ਕਿਸ਼ਨਪੁਰਾ ਖ਼ੁਰਦ ਕਿੰਗਜਵੇ ਗਲੋਬਲ ਸਕੂਲ ਕਿਸ਼ਨਪੁਰਾ ਖ਼ੁਰਦ ਵਿਖੇ ਸਿੱਖਿਆ ਦੇ ਖੇਤਰ ਵਿਚ ਨਵੀਂ ਪਹਿਲ ਕਰਦਿਆਂ ਗਗਨਦੀਪ ਸਿੰਘ ਨੂੰ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਸਕੂਲ ਪ੍ਰਬੰਧਕਾਂ ਵਲੋਂ ਉਮੀਦ ਜਤਾਈ ਗਈ ਹੈ ਕਿ ਪ੍ਰਿੰਸੀਪਲ ਗਗਨਦੀਪ ਸਿੰਘ ਆਪਣੀ ਯੋਗਤਾ, ਤਜਰਬੇ ਅਤੇ ਦੂਰ-ਦਰਸ਼ੀ ਸੋਚ ਨਾਲ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਚਾਈਆਂ ਤੱਕ ਲੈ ਕੇ ਜਾਣਗੇ। ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ, ਅਨੁਸ਼ਾਸਨ ਅਤੇ ਚੰਗੇ ਭਵਿੱਖ ਵੱਲ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਉਮੀਦ ਜਿਤਾਈ। ਕਿੰਗਜਵੇ ਗਲੋਬਲ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਅਤੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਵਲੋਂ ਪ੍ਰਿੰਸੀਪਲ ਗਗਨਦੀਪ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਨਵੇਂ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੇ ਸਟਾਫ਼ ਨਾਲ ਮਿਲ ਕੇ ਸਕੂਲ ਨੂੰ ਹੋਰ ਤਰੱਕੀ ਦੇ ਰਾਹ ‘ਤੇ ਲਿਜਾਣ ਦਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।