ਗੁਰਚਰਨ ਸਿੰਘ ਠੱਠੀ ਭਾਈ ਸਰਕਲ ਮਾੜੀ ਮੁਸਤਫ਼ਾ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ਪੁਰਾਣਾ ਸਰਕਲ ਭਲੂਰ ਦੇ ਪ੍ਰਧਾਨ ਨਿਯੁਕਤ
ਠੱਠੀ ਭਾਈ, 9 ਸਤੰਬਰ (ਜਗਰੂਪ ਸਿੰਘ ਮਠਾੜੂ)- ਭਾਰਤੀ ਜਨਤਾ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਨਿਰਸਵਾਰਥ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਸੀਨੀਅਰ ਆਗੂਆਂ ਗੁਰਚਰਨ ਸਿੰਘ ਠੱਠੀ ਭਾਈ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ਪੁਰਾਣਾ ਨੂੰ ਪਾਰਟੀ ਵਲੋਂ ਵੱਡਾ ਮਾਣ ਬਖ਼ਸ਼ਦਿਆਂ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੋਵਾਂ ਆਗੂਆਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ, ਮਿਹਨਤ ਅਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਗ
ਗੁਰਚਰਨ ਸਿੰਘ ਠੱਠੀ ਭਾਈ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ।
10-09-2026
ਠੱਠੀ ਭਾਈ, 9 ਸਤੰਬਰ (ਜਗਰੂਪ ਸਿੰਘ ਮਠਾੜੂ)- ਭਾਰਤੀ ਜਨਤਾ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਨਿਰਸਵਾਰਥ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਸੀਨੀਅਰ ਆਗੂਆਂ ਗੁਰਚਰਨ ਸਿੰਘ ਠੱਠੀ ਭਾਈ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ਪੁਰਾਣਾ ਨੂੰ ਪਾਰਟੀ ਵਲੋਂ ਵੱਡਾ ਮਾਣ ਬਖ਼ਸ਼ਦਿਆਂ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੋਵਾਂ ਆਗੂਆਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ, ਮਿਹਨਤ ਅਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਦੋਵਾਂ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਗੁਰਚਰਨ ਸਿੰਘ ਠੱਠੀ ਭਾਈ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ਪੁਰਾਣਾ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ ਅਤੇ ਜਥੇਬੰਦਕ ਕੰਮਾਂ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਨਿਯੁਕਤੀ ਅਨੁਸਾਰ ਗੁਰਚਰਨ ਸਿੰਘ ਠੱਠੀ ਭਾਈ ਨੂੰ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਸਰਕਲ ਮਾੜੀ ਮੁਸਤਫ਼ਾ ਦਾ ਪ੍ਰਧਾਨ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ਪੁਰਾਣਾ ਨੂੰ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਸਰਕਲ ਭਲੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਦੋਵਾਂ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਭਾਜਪਾ ਦੇ ਵੱਖ-ਵੱਖ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਗੁਰਚਰਨ ਸਿੰਘ ਠੱਠੀ ਭਾਈ ਅਤੇ ਸਤਵੰਤ ਸਿੰਘ ਬਰਾੜ ਲੰਗੇਆਣਾ ਪੁਰਾਣਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਗਈ।