ਨੱਥੂਵਾਲਾ ਜਦੀਦ ’ਚ ਬਿਜਲੀ ਕਾਮਿਆਂ ਤੇ ਪੈਨਸ਼ਨਰਜ਼ ਵਲੋਂ ਰੋਸ ਰੈਲੀ
ਅਜੀਤਵਾਲ, 9 ਸਤੰਬਰ (ਹਰਦੇਵ ਸਿੰਘ ਮਾਨ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਵਲੋਂ ਜਾਰੀ ਸੰਘਰਸ਼ ਦੇ ਸਮਰਥਨ ਵਿਚ ਪੀ. ਐਸ.
ਅਜੀਤਵਾਲ, 9 ਸਤੰਬਰ (ਹਰਦੇਵ ਸਿੰਘ ਮਾਨ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਵਲੋਂ ਜਾਰੀ ਸੰਘਰਸ਼ ਦੇ ਸਮਰਥਨ ਵਿਚ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫ਼ਰੰਟ ਅਤੇ ਬਿਜਲੀ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਸਬ-ਡਵੀਜ਼ਨ ਨੱਥੂਵਾਲਾ ਜਦੀਦ ਵਿਖੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਜ਼ ਵਲੋਂ ਰੋਸ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਆਗੂ ਐਸ.ਡੀ.ਓ. ਜਗਰੂਪ ਸਿੰਘ, ਪ੍ਰਧਾਨ ਗੁਰਤੇਜ ਸਿੰਘ, ਸਕੱਤਰ ਕੰਵਲਜੀਤ ਸਿੰਘ, ਸਬ ਡਵੀਜ਼ਨ ਸਕੱਤਰ ਗੁਰਦੀਪ ਸਿੰਘ, ਪਵਨਦੀਪ ਸਿੰਘ, ਅਮੀਰ ਕੁਮਾਰ ਜੇ.ਈ., ਸਿੰਘ, ਅਮੀਰ ਕੁਮਾਰ ਜੇ.ਈ., ਸ਼ੰਕਰ ਦਾਸ, ਬੂਟਾ ਸਿੰਘ, ਨਵਦੀਪ ਸਿੰਘ, ਰਾਮ ਸਿੰਘ, ਐਲ.ਡੀ.ਸੀ. ਮੈਡਮ ਹਰਦੀਪ ਕੌਰ, ਸੇਵਾਦਾਰ ਮਨਦੀਪ ਕੌਰ, ਕੁਲਦੀਪ ਸਿੰਘ, ਸੁਖਦੀਪ ਸਿੰਘ, ਅਵਤਾਰ ਸਿੰਘ, ਜੱਗਾ ਸਿੰਘ, ਕੁਲਵੰਤ ਸਿੰਘ ਹੋਰ ਸਾਥੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਕੇ ਸਮਾਂ ਲੰਘਾ ਰਹੀ ਹੈ। ਸਰਕਾਰ ਦੇ ਧਿਆਨ ਵਿਚ ਵਾਰ-ਵਾਰ ਮਾਮਲਾ ਲਿਆਂਦਾ ਹੈ, ਪਰ ਇਸ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਗਾਂ ਨੂੰ ਲਟਕਾਉਣ ਦੀ ਬਜਾਏ ਤੁਰੰਤ ਫ਼ੈਸਲੇ ਲੈ ਕੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਡੀ.ਏ. ਤੁਰੰਤ ਲਾਗੂ ਕੀਤਾ ਜਾਵੇ, 17 ਜੁਲਾਈ 2020 ਅਤੇ 15 ਜਨਵਰੀ 2015 ਵਾਲਾ ਪੱਤਰ ਰੱਦ ਕੀਤਾ ਜਾਵੇ, ਸਿਆਸੀ ਅਧਾਰ ਕੀਤੀ ਸਕੱਤਰੇਤ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਸਮੇਤ ਹੋਰ ਬਦਲੀਆਂ ਰੱਦ ਕੀਤੀਆਂ ਜਾਣ ਅਤੇ 37 ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੱਕ ਅਣਗੌਲਿਆ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਮੰਗਾਂ ਦਾ ਜਲਦ ਹੱਲ ਨਹੀਂ ਕਰਦੀ ਤਾਂ ਸਮੂਹ ਜਥੇਬੰਦੀਆਂ ਵਲੋਂ ਇਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਤਿੱਖਾ, ਵਿਸ਼ਾਲ ਅਤੇ ਜਥੇਬੰਦਕ ਰੂਪ ਦਿੱਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਸਮੂਹ ਬਿਜਲੀ ਕਾਮਿਆਂ ਅਤੇ ਪੈਨਸ਼ਨਰਜ਼ ਨੂੰ ਜਥੇਬੰਦਕ ਏਕਤਾ ਮਜ਼ਬੂਤ ਰੱਖਣ ਅਤੇ ਆਉਣ ਵਾਲੇ ਸੰਘਰਸ਼ਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਕਤ ਤੋ ਇਲਾਵਾ ਹੋਰ ਮੁਲਾਜ਼ਮ ਸਾਥੀ ਮੌਜੂਦ ਸਨ।