ਸੰਤ ਮੋਹਨ ਦਾਸ ਸਕੂਲ ਨੇ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲ੍ਹਾਂ
ਨੱਥੂਵਾਲਾ ਗਰਬੀ, 9 ਸਤੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫਰੀਦਕੋਟ ਜ਼ਿਲ੍ਹੇ ਦੇ ਭਾਈ ਫੇਰੂਮਾਨ ਖਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.)
ਨੱਥੂਵਾਲਾ ਗਰਬੀ, 9 ਸਤੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫਰੀਦਕੋਟ ਜ਼ਿਲ੍ਹੇ ਦੇ ਭਾਈ ਫੇਰੂਮਾਨ ਖਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਅੰਜਨਾ ਕੌਸ਼ਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਖਿਡਾਰਨਾਂ ਨੇ ਕੁਰੈਸ਼ ਮੁਕਾਬਲਿਆਂ ਵਰਗ-17 (ਲੜਕੀਆਂ) ਨੇ ਆਲ ਓਵਰ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਪ੍ਰਿੰਸੀਪਲ ਮੈਡਮ ਰੇਣੂਕਾ ਨੇ ਖਿਡਾਰਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ| ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਸਖਤ ਮਿਹਨਤ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਮੋਹਣ ਸਿੰਘ ਬਰਾੜ, ਗੁਰਮੇਜ ਸਿੰਘ ਤੇ ਸਮੂਹ ਸਟਾਫ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ।