09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਐਸ.ਐਫ.ਸੀ. ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਿਆਂ ਨਾਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ

ਧਰਮਕੋਟ, 9 ਸਤੰਬਰ (ਪਰਮਜੀਤ ਸਿੰਘ)-ਐਸ. ਐਫ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਧਰਮਕੋਟ, 9 ਸਤੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਮੋਗਾ ਨੇ ਇਕ ਵਾਰ ਫਿਰ ਐਮ.ਆਰ.ਐਸ.ਪੀ.ਟੀ.ਯੂ. ਦੇ ਸ਼ਾਨਦਾਰ ਨਤੀਜਿਆਂ ਵਿਚ ਬੇਮਿਸਾਲ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਬੀ.ਏ. 6 ਸਮੈਟਰ ਵਿਚ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਰਣਦੀਪ ਸਿੰਘ, ਜਸਨਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਹਰਮਨ ਸਿੰਘ, ਪ੍ਰਭਜੋਤ ਕੌਰ ਅਤੇ ਪ੍ਰਵੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੀਂ ਬੀ.ਏ. 6 ਸਮੈਸਟਰ ਵਿਚ ਕੁਲਜੀਤ ਕੌਰ ਨੇ ਪਹਿਲਾ ਸਥਾਨ, ਦਿਵਿਆ ਰਾਣੀ ਨੇ ਦੂਜਾ ਸਥਾਨ ਅਤੇ ਪ੍ਰਭਜੋਤ ਸਿੰਘ ਅਤੇ ਸੇਵਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਬੀ ਕਾਮ 6 ਸਮੈਸਟਰ ਵਿਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਨਵਜੋਤ ਕੌਰ ਨੇ ਦੂਜਾ ਸਥਾਨ ਅਤੇ ਕਲਪਨਾ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ। ਬੀ.ਐਸ.ਸੀ.ਐਫ. ਟੀ 6 ਸਮੈਸਟਰ ਵਿਚ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ, ਅਫੀਦਾ ਫਰਦੂਸ ਨੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੀ.ਸੀ.ਏ. 6 ਸਮੈਸਟਰ ਵਿਚ ਰਾਮਨਦੀਪ ਨੇ ਪਹਿਲਾ ਸਥਾਨ, ਰਾਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਕਮਲਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੀ.ਐਸ.ਸੀ.ਆਈ. ਟੀ 6 ਸਮੈਸਟਰ ਵਿਚ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਐਮ ਕਾਮ 4 ਸਮੈਸਟਰ ਵਿਚ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ, ਗੁਰਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਐਮ.ਐਸ.ਸੀ. 4 ਸਮੈਸਟਰ ਵਿਚ ਮਨਜਿੰਦਰ ਸਿੰਘ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਸੀ.ਐਮ.ਡੀ. (ਐਡਵੋਕੇਟ) ਅਭਿਸ਼ੇਕ ਜਿੰਦਲ ਨੇ ਸਾਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਚੇਅਰਪਰਸਨ ਲੇਡੀ ਸ਼ੀਨਮ ਜਿੰਦਲ ਨੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਸਮਰਪਿਤ ਫੈਕਲਟੀ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਨੇਹਾ ਮਹਾਜਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਲਗਨ ਅਤੇ ਦ੍ਰਿੜ ਨਿਸ਼ਚੇ ਨੇ ਸੱਚਮੁੱਚ ਸਫਲਤਾ ਦਾ ਰੂਪ ਧਾਰਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਚਮਕਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਇਮੀਗ੍ਰੇਸ਼ਨ ਤੇ ਆਇਲਟਸ ਸੰਸਥਾ ਹੋ ਰਹੀ ਵਰਦਾਨ ਸਾਬਤ-ਡੱਲਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਮੀਟਿੰਗ
Ad Position 24