ਸੂਬੇ ਦੀ ਅਸਲ ਖ਼ੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ-ਪ੍ਰਧਾਨ ਸੀਰਾ ਖੋਸਾ
ਨਿਹਾਲ ਸਿੰਘ ਵਾਲਾ, 9 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਭਾਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਅੱਜ ਨਿਹਾਲ ਸਿੰਘ ਵਾਲਾ ਬਲਾਕ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਰਿੰਦਰ ਕੁਮਾਰ ਮਧੇਕੇ ਵਲੋਂ ਕੀਤਾ ਗਿਆ।
ਨਿਹਾਲ ਸਿੰਘ ਵਾਲਾ, 9 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਭਾਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਅੱਜ ਨਿਹਾਲ ਸਿੰਘ ਵਾਲਾ ਬਲਾਕ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਰਿੰਦਰ ਕੁਮਾਰ ਮਧੇਕੇ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਅਕਾਲੀ ਕਰਤਾਰ ਸਿੰਘ ਸਟੇਡੀਅਮ, ਬਿਲਾਸਪੁਰ ਵਿਖੇ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਟੇਡੀਅਮ ਵਿਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਖਿਡਾਰੀਆਂ ਨੇ ਪੂਰੀ ਖੇਡ ਭਾਵਨਾ, ਅਨੁਸ਼ਾਸਨ ਅਤੇ ਜੋਸ਼ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ। ਇਸ ਮੌਕੇ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮਹਾਂ ਕੁੰਭ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੌਜੂਦ ਖੇਡ ਪ੍ਰਤਿਭਾ ਨੂੰ ਵੱਡਾ ਮੰਚ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਰਾਹੀਂ ਉੱਭਰਦੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਅਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਆਪਣੀ ਪੂਰੀ ਸਮਰੱਥਾ ਨਾਲ ਮਿਹਨਤ ਕਰਨ। ਬਲਾਕ ਪੱਧਰੀ ਮੁਕਾਬਲਿਆਂ ਦੌਰਾ ਨ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਵਲੋਂ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਅਤੇ ਮੁਕਾਬਲੇ ਖੇਡ ਨਿਯਮਾਂ ਅਨੁਸਾਰ ਕਰਵਾਏ ਗਏ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀ, ਕੋਚ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿਚ ਖਿਡਾਰੀ ਹਾਜ਼ਰ ਸਨ।