09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

1013 ਲੈਕਚਰਾਰ ਸਿੱਧੀ ਭਰਤੀ ’ਚ ਐਸ.ਸੀ. ਅਤੇ ਬੀ.ਸੀ. ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ 15 ਨੂੰ ਕੀਤਾ ਜਾਵੇਗਾ ਘਿਰਾਓ

ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ)-ਐਸ. ਸੀ.

Ad Position 21
repet_subhas-goyals [Copy P29]
ਵੀਰਵਾਰ, 10 ਸਤੰਬਰ, 2026 10-09-2026
ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ)-ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਪੰਜਾਬ (ਮੋਗਾ ਇਕਾਈ) ਦੀ ਵਰਚੂਅਲ ਮੀਟਿੰਗ ਅਮਨਦੀਪ ਸਿੰਘ ਸਾਹੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ‘ਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਥੇਬੰਦੀ ਵਲੋਂ 15 ਸਤੰਬਰ ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿਚ ਐਸ.ਸੀ. ( 25 ਫ਼ੀਸਦੀ) ਅਤੇ ਬੀ.ਸੀ. (12 ਫ਼ੀਸਦੀ) ਵਰਗ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ ਫੇਸ-1 ਮੋਹਾਲੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਭਲਾਈ ਮੰਤਰੀ ਡਾ. ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਪੁਰਾਣੇ ਵਾਲਾ ਅਤੇ ਵੀਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ। ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ ਕੇ ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਇਸ ਸੰਘਰਸ਼ ਨੂੰ ਅੱਗੇ ਤੋਰਦਿਆਂ ਹੁਣ ਮਿਤੀ 15 ਸਤੰਬਰ ਨੂੰ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਫ਼ੇਜ਼-1 ਮੋਹਾਲੀ ਦਾ ਘਿਰਾਓ ਕਰਕੇ ਭਲਾਈ ਮੰਤਰੀ ਡਾ. ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਸ੍ਰੀਮਤੀ ਵਿੰਮੀ ਭੁੱਲਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ 1013 ਲੈਕਚਰਾਰ ਭਰਤੀ ਵਿਚ ਬਣਦਾ ਰਾਖਵਾਂ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਐਸ.ਸੀ., ਬੀ.ਸੀ. ਵਰਗ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਨਰਿੰਦਰ ਕੌਰ, ਮੀਤ ਪ੍ਰਧਾਨ ਮਨਦੀਪ ਕੌਰ ਮਹਿਣਾ, ਵਿੱਤ ਸਕੱਤਰ ਰਾਜਪਾਲ ਸਿੰਘ, ਹੈਪੀ ਸਿੰਘ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਦਾਤੇਵਾਲ, ਮੁੱਖ ਸਲਾਹਕਾਰ ਸੁਖਚੈਨ ਸਿੰਘ ਹੀਰਾ, ਆਰ.ਟੀ.ਆਈ. ਇੰਚਾਰਜ ਅਜੀਤਪਾਲ ਸਿੰਘ, ਸਕੱਤਰ ਗੁਰਵਿੰਦਰ ਸਿੰਘ ਢੈਪਈ, ਪ੍ਰਚਾਰ ਸਕੱਤਰ ਸ਼ਮਸ਼ੇਰ ਸਿੰਘ, ਲੀਗ ਐਡਵਾਈਜ਼ਰ ਸੁਖਚੈਨ ਸਿੰਘ, ਬਲਾਕ ਪ੍ਰਧਾਨ ਮੋਗਾ-1, ਰਣਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਪ੍ਰੇਰਨਾ ਸਦਕਾ ਹੀ ਕੀਤੀ ਸੀ ਰਾਜਨੀਤੀ ਦੀ ਸ਼ੁਰੂਆਤ-ਸੁਖਬੀਰ ਸਿੰਘ ਬਾਦਲ ਮੱਖਣ ਬਰਾੜ ਦੀ ਅਗਵਾਈ ਹ... ਅਗਲੀ ਖ਼ਬਰ ਸੂਬੇ ਦੀ ਅਸਲ ਖ਼ੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ-ਪ੍ਰਧਾਨ ਸੀਰਾ ਖੋਸਾ
Ad Position 24