ਜਥੇਦਾਰ ਤੋਤਾ ਸਿੰਘ ਦੀ ਪ੍ਰੇਰਨਾ ਸਦਕਾ ਹੀ ਕੀਤੀ ਸੀ ਰਾਜਨੀਤੀ ਦੀ ਸ਼ੁਰੂਆਤ-ਸੁਖਬੀਰ ਸਿੰਘ ਬਾਦਲ
ਮੱਖਣ ਬਰਾੜ ਦੀ ਅਗਵਾਈ ਹੇਠ ਪੰਜਾਬ ਬਚਾਓ ਰੈਲੀ ’ਚ ਦਿੱਤਾ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ
ਧਰਮਕੋਟ, 9 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਪੰਜਾਬ ਬਚਾਓ ਰੈਲੀਆਂ’ ਦੀ ਲੜੀ ਤਹਿਤ ਅੱਜ ਹਲਕਾ ਧਰਮਕੋਟ ਵਿਚ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਹਲਕਾ ਧਰਮਕੋਟ ਤੋਂ ਪਾਰਟੀ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਦਾਣਾ ਮੰਡੀ ਧਰਮਕੋਟ ਵਿਖੇ ਹੋਈ।
ਧਰਮਕੋਟ, 9 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਪੰਜਾਬ ਬਚਾਓ ਰੈਲੀਆਂ’ ਦੀ ਲੜੀ ਤਹਿਤ ਅੱਜ ਹਲਕਾ ਧਰਮਕੋਟ ਵਿਚ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਹਲਕਾ ਧਰਮਕੋਟ ਤੋਂ ਪਾਰਟੀ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਦਾਣਾ ਮੰਡੀ ਧਰਮਕੋਟ ਵਿਖੇ ਹੋਈ। ਰੈਲੀ ਦੌਰਾਨ ਹਲਕੇ ਭਰ ਤੋਂ ਪਾਰਟੀ ਦੇ ਸੀਨੀਅਰ ਆਗੂਆਂ, ਸਰਕਲ ਪ੍ਰਧਾਨਾਂ, ਯੂਥ ਵਿੰਗ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਹੋਏ। ਦਾਣਾ ਮੰਡੀ ਵਿਚ ਹੋਏ ਇਸ ਵਿਸ਼ਾਲ ਇਕੱਠ ਦੌਰਾਨ ਲੋਕਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਪੂਰਾ ਪੰਡਾਲ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਰੈਲੀ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਪਿਤਾ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਵਲੋਂ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਆਪਣੇ ਲੰਬੇ ਰਾਜਨੀਤਿਕ ਸਫ਼ਰ ਦੌਰਾਨ ਹਮੇਸ਼ਾ ਹਲਕਾ ਧਰਮਕੋਟ ਨੂੰ ਆਪਣਾ ਪਰਿਵਾਰ ਸਮਝਿਆ ਅਤੇ ਵਿਕਾਸ ਪੱਖੀ ਸੋਚ ਨਾਲ ਇੱਥੇ ਸੜਕਾਂ, ਮੰਡੀਆਂ, ਸਕੂਲਾਂ ਅਤੇ ਧਾਰਮਿਕ ਅਸਥਾਨਾਂ ਦੇ ਨਵੀਨੀਕਰਨ ਵਰਗੇ ਅਣਗਿਣਤ ਕੰਮ ਕਰਵਾਏ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਦਕਿਸਮਤੀ ਨਾਲ ਸਮੇਂ ਦੀਆਂ ਸਰਕਾਰਾਂ, ਭਾਵੇਂ ਉਹ ਕਾਂਗਰਸ ਦੀ ਹੋਵੇ ਜਾਂ ਮੌਜੂਦਾ ਆਮ ਆਦਮੀ ਪਾਰਟੀ ਦੀ, ਨੇ ਜਥੇਦਾਰ ਤੋਤਾ ਸਿੰਘ ਦੀ ਉਸ ਵਿਕਾਸ ਪੱਖੀ ਸੋਚ ਨੂੰ ਅੱਗੇ ਨਹੀਂ ਵਧਾਇਆ ਅਤੇ ਉਨ੍ਹਾਂ ਦੇ ਕਈ ਅਧੂਰੇ ਪ੍ਰੋਜੈਕਟਾਂ ਨੂੰ ਸੰਪੂਰਨ ਨਹੀਂ ਹੋਣ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਹਲਕੇ ਦੀਆਂ ਮੁੱਖ ਮੰਗਾਂ ਵੀ ਰੱਖੀਆਂ। ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਕੀਤੇ ਗਏ ਇਸ ਭਾਰੀ ਇਕੱਠ ਅਤੇ ਪ੍ਰਬੰਧਾਂ ਨੂੰ ਵੇਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਖ਼ੁਸ਼ ਨਜ਼ਰ ਆਏ। ਉਨ੍ਹਾਂ ਨੇ ਮੰਚ ਤੋਂ ਮੱਖਣ ਬਰਾੜ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਰਾਜਨੀਤੀ ਦੀ ਸ਼ੁਰੂਆਤ ਜਥੇਦਾਰ ਤੋਤਾ ਸਿੰਘ ਦੀ ਪ੍ਰੇਰਨਾ ਸਦਕਾ ਹੀ ਕੀਤੀ ਸੀ । ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬੀਆਂ ਨੂੰ ਦਿਲ ਖੋਲ੍ਹ ਕੇ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੀ ਪਟੜੀ ‘ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਵੀ ਉਸੇ ਤਰੀਕੇ ਨਾਲ ਬਣਾਈ ਗਈ ਹੈ ਜਿਵੇਂ ਆਪ ਬਣਾਈ ਗਈ ਸੀ ਤਾਂ ਜੋ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਸਕੇ। ਮੁੱਖ ਮੰਤਰੀ ਮਾਨ ’ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਨੇ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਰੱਖਿਆ ਹੈ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਝੂਠੇ ਲਾਰੇ ਲਾ ਕੇ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕੀਤੀ ਹੈ, ਹੁਣ ਲੋਕ ਉਨ੍ਹਾਂ ਦੀ ਅਸਲੀਅਤ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਵਾਰਸ ਬਣ ਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦਾ ਹੈ ਅਤੇ ਮੈਨੂੰ ਪੂਰਨ ਉਮੀਦ ਹੈ ਕਿ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੇ ਸਮੇਂ ਵਿਚ ਸੱਤਾ ਦੀ ਵਾਗਡੋਰ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਸੌਂਪਣਗੇ। (ਬਾਕੀ ਸਫ਼ਾ 8 ’ਤੇ)