09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਧਰਮਕੋਟ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਦੀ ਸਫਲਤਾ ਨੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ-ਭੁੱਲਰ, ਰਾਜਪੂਤ

ਕੋਟ ਈਸੇ ਖਾਂ, 9 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਧਰਮਕੋਟ ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ‘ਪੰਜਾਬ ਬਚਾਓ ਰੈਲੀ’ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ਾਲ ਇਕੱਠ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਾਮਬੰਦ ਕੀਤਾ ਗਿਆ। ਇਸ ਰੈਲੀ ਦੀ ਸਫਲਤਾ ਨੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬੇਹੱਦ ਮਜ਼ਬੂਤ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੋਟ ਈਸੇ ਖਾਂ, 9 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਧਰਮਕੋਟ ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ‘ਪੰਜਾਬ ਬਚਾਓ ਰੈਲੀ’ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ਾਲ ਇਕੱਠ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਾਮਬੰਦ ਕੀਤਾ ਗਿਆ। ਇਸ ਰੈਲੀ ਦੀ ਸਫਲਤਾ ਨੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬੇਹੱਦ ਮਜ਼ਬੂਤ ਕੀਤਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਹਰਮੇਲ ਸਿੰਘ ਰਾਜਪੂਤ ਤੇ ਹੋਰਨਾਂ ਆਗੂਆਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੇ ਅਸਲ ਕੰਮਾਂ ਦੀ ਥਾਂ ‘ਤੇ ਟੋਟਕੇ, ਝੂਠੀਆਂ ਬਿਆਨਬਾਜ਼ੀਆਂ ਨਾਲ ਹੀ ਬੁੱਤਾ ਸਾਰਿਆ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ‘ਚ ਹੋਏ ਅਥਾਹ ਵਿਕਾਸ ਨੂੰ ਲੋਕ ਅੱਜ ਵੀ ਚੇਤੇ ਕਰਦੇ ਹਨ। ਆਗੂਆਂ ਕਿਹਾ ਕਿ ਜਦੋਂ ਇਸ ਹਲਕੇ ਦੀ ਕਮਾਂਡ ਸਵ: ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਹੱਥਾਂ ਵਿਚ ਸੀ ਤਾਂ ਉਨ੍ਹਾਂ ਨੇ ਰਿਕਾਰਡ ਤੋੜ ਕਾਰਜ ਕਰਵਾ ਕੇ ਹਲਕੇ ਨਾਲੋਂ ਪਛੜਿਆ ਸ਼ਬਦ ਲਾਹ ਸੁੱਟਿਆ ਸੀ ਤੇ ਉਨ੍ਹਾਂ ਦੀ ਸੋਚ ਨੂੰ ਅੱਗੇ ਤੋਰ ਰਹੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਅਕਾਲੀ ਦਲ ਬੇਹੱਦ ਮਜ਼ਬੂਤ ਸਥਿਤੀ ਵਿਚ ਹੈ ਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਕੋਟ ਈਸੇ ਖਾਂ ਤੋਂ ਇਸ ਰੈਲੀ ਵਿਚ ਵੱਡੀ ਗਿਣਤੀ ਨਾਲ ਸਾਥੀਆਂ ਦੇ ਵਰਕਰਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਰਾਕੇਸ਼ ਕੁਮਾਰ ਟੈਣੀ ਮਲਹੋਤਰਾ, ਜਰਨੈਲ ਸਿੰਘ ਧਾਲੀਵਾਲ, ਨਾਇਬ ਸਿੰਘ ਭੁੱਲਰ, ਤੇਜਿੰਦਰ ਕਾਲਾ ਚੌਹਾਨ, ਭੁਪਿੰਦਰ ਸਿੰਘ ਫਰੀਦਕੋਟੀਆ, ਬਾਬਾ ਲਖਵਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਰਾਜਪੂਤ, ਹਰਜਿੰਦਰਪਾਲ ਸਿੰਘ ਨੈਸਲੇ ਤੇ ਹੋਰ ਆਗੂ ਵਰਕਰ ਵੱਡੀ ਗਿਣਤੀ ‘ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਮੀਖਿਆ ਮੀਟਿੰਗ ਵਿਚ ‘ਸਵੱਛ ਪੰਜਾਬ ਮੁਹਿੰਮ’ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਅਜੀਤਵਾਲ ਕਾਲਜ ਦੇ 15 ਵਿਦਿਆਰਥੀਆਂ ਦੀ ਰਾਸ਼ਟਰੀ ਕੈਡੇਟ ਕੋਰਸ ਲਈ ਚੋਣ
Ad Position 24