09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਮੀਖਿਆ ਮੀਟਿੰਗ ਵਿਚ ‘ਸਵੱਛ ਪੰਜਾਬ ਮੁਹਿੰਮ’ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਵੱਛ ਪੰਜਾਬ ਮੁਹਿੰਮ’ ਨੂੰ ਹੋਰ ਵਿਸਥਾਰ ਦਿੱਤਾ ਗਿਆ ਹੈ। ਇਸੇ ਤਹਿਤ ਜ਼ਿਲ੍ਹਾ ਮੋਗਾ ਵਿਚ ਮੁਹਿੰਮ ਦੀ ਪ੍ਰਗਤੀ ਅਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਵੱਛ ਪੰਜਾਬ ਮੁਹਿੰਮ’ ਨੂੰ ਹੋਰ ਵਿਸਥਾਰ ਦਿੱਤਾ ਗਿਆ ਹੈ। ਇਸੇ ਤਹਿਤ ਜ਼ਿਲ੍ਹਾ ਮੋਗਾ ਵਿਚ ਮੁਹਿੰਮ ਦੀ ਪ੍ਰਗਤੀ ਅਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਫਾਈ ਵਿਵਸਥਾ, ਕੂੜਾ-ਕਰਕਟ ਦੀ ਸੁਚੱਜੀ ਸੰਭਾਲ, ਜਨਤਕ ਥਾਵਾਂ ਦੀ ਸਫ਼ਾਈ, ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਅਨੁਸਾਰ ਇਕੱਤਰਤਾ ਅਤੇ ਨਿਪਟਾਰੇ ਸਮੇਤ ਮੁਹਿੰਮ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ‘ਸਵੱਛ ਪੰਜਾਬ ਮੁਹਿੰਮ’ ਨੂੰ ਸਿਰਫ ਇਕ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖਦਿਆਂ ਇਸ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਨ ਸਿਰਜਣ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਥਾਨਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਵੱਛਤਾ ਨੂੰ ਹੋਰ ਵਿਆਪਕ ਪੱਧਰ ’ਤੇ ਲਾਗੂ ਕਰਨ ਲਈ ਮੁਹਿੰਮ ਦਾ ਦਾਇਰਾ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਕੂੜਾ ਨਾ ਫੈਲਾਉਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖਣ ਦੀ ਆਦਤ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਸਬੰਧੀ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤ ੇ ਜਿੱਥੇ ਵੀ ਜਨਤਕ ਥਾਵਾਂ ’ਤੇ ਕੂੜਾ ਇਕੱਠਾ ਹੋਣ ਜਾਂ ਸਫਾਈ ਵਿਵਸਥਾ ਵਿਚ ਕਮੀ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ ਉੱਥੇ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪਣੇ-ਆਪਣੇ ਵਿਭਾਗ ਅਧੀਨ ਕੀਤੀਆਂ ਜਾ ਰਹੀਆਂ ਸਵੱਛਤਾ ਗਤੀਵਿਧੀਆਂ ਅਤੇ ਭਵਿੱਖੀ ਕਾਰਜ ਯੋਜਨਾ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂਥ ਵਿੰਗ ਵਲੋਂ ਪਰਵਿੰਦਰ ਪਾਲ ਸਿੰਘ ਰਾਠੋਰ ਯੂ.ਐਸ.ਏ ਦਾ ਸਨਮਾਨ ਅਗਲੀ ਖ਼ਬਰ ਧਰਮਕੋਟ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਦੀ ਸਫਲਤਾ ਨੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ-ਭੁੱਲਰ, ਰਾਜਪੂਤ
Ad Position 24