11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਚਰਨ ਸਿੰਘ ਸਿੱਧੂ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਬੰਬੀਹਾ ਭਾਈ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਸਿੱਧੂ ਨੂੰ ਜ਼ਿਲ੍ਹਾ ਮੋਗਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਦੀ ਪੁਰਜ਼ੋਰ ਸਿਫ਼ਾਰਸ਼ ‘ਤੇ ਕੀਤੀ ਗਈ ਹੈ।

Ad Position 21
repet_subhas-goyals [Copy P29]
ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਅੰਤਰ-ਰਾਸ਼ਟਰੀ ਸਾਖਰਤਾ ਦਿਵਸ 11-09-2026
ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਿੰਡ ਬੰਬੀਹਾ ਭਾਈ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਸਿੱਧੂ ਨੂੰ ਜ਼ਿਲ੍ਹਾ ਮੋਗਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਦੀ ਪੁਰਜ਼ੋਰ ਸਿਫ਼ਾਰਸ਼ ‘ਤੇ ਕੀਤੀ ਗਈ ਹੈ। ਗੁਰਚਰਨ ਸਿੰਘ ਸਿੱਧੂ ਦੀ ਨਿਯੁਕਤੀ ਨਾਲ ਬੰਬੀਹਾ ਭਾਈ ਅਤੇ ਸਮੁੱਚੇ ਹਲਕਾ ਬਾਘਾ ਪੁਰਾਣਾ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਗੁਰਚਰਨ ਸਿੰਘ ਸਿੱਧੂ ਨੇ ਨਵੀਂ ਮਿਲੀ ਜ਼ਿੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜੋ ਵਿਸ਼ਵਾਸ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਿੱਥੇ ਪਹਿਲਾਂ ਉਹ ਪੂਰੀ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ, ਉੱਥੇ ਹੁਣ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਵੀ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸਮਰਪਿਤ ਹੋ ਕੇ ਨਿਭਾਉਣਗੇ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਗੁਰਚਰਨ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਮਾਤਾ ਨੂੰ ਮਿਲਾਉਣ ਲਈ 28 ਦਿਨ ਦੀ ਪੈਰੋਲ ਦਿੱਤੀ ਜਾਵੇ-ਸੁੱਖ ਗਿੱਲ ਮੋਗਾ, ਕਾਹਨ ਸ... ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ
Ad Position 24