11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਮਾਤਾ ਨੂੰ ਮਿਲਾਉਣ ਲਈ 28 ਦਿਨ ਦੀ ਪੈਰੋਲ ਦਿੱਤੀ ਜਾਵੇ-ਸੁੱਖ ਗਿੱਲ ਮੋਗਾ, ਕਾਹਨ ਸਿੰਘ ਵਾਲਾ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਵਿਦਿਆਰਥਣਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯੋਗ ਡਾਕਟਰਾਂ ਅਤੇ ਮੈਡੀਕਲ ਮਾਹਿਰਾਂ ਦੀ ਟੀਮ, ਜਿਸ ਵਿਚ ਡਾ.

Ad Position 21
repet_subhas-goyals [Copy P29]
ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸਕੂਲ ਡਰੋਲੀ ਭਾਈ ਮੈਡੀਕਲ ਕੈਂਪ ਮੌਕੇ ਬੱਚਿਆਂ ਦਾ ਚੈੱਕਅਪ ਕਰਦੇ ਹੋਏ ਡਾਕਟਰ। ਤਸਵੀਰ: ਹਰਜੀਤ ਸਿੰਘ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਵਿਦਿਆਰਥਣਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯੋਗ ਡਾਕਟਰਾਂ ਅਤੇ ਮੈਡੀਕਲ ਮਾਹਿਰਾਂ ਦੀ ਟੀਮ, ਜਿਸ ਵਿਚ ਡਾ. ਅਵਤਾਰ ਸਿੰਘ ਵੀ ਸ਼ਾਮਿਲ ਸਨ, ਵਲੋਂ ਵਿਦਿਆਰਥਣਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕੱਦ, ਵਜ਼ਨ, ਨਜ਼ਰ ਅਤੇ ਸਮੁੱਚੀ ਸਰੀਰਕ ਸਿਹਤ ਦਾ ਮੁਲਾਂਕਣ ਕੀਤਾ ਗਿਆ। ਮੈਡੀਕਲ ਟੀਮ ਵਲੋਂ ਵਿਦਿਆਰਥਣਾਂ ਨੂੰ ਨਿੱਜੀ ਸਫ਼ਾਈ, ਪੌਸ਼ਟਿਕ ਭੋਜਨ, ਨਿਯਮਿਤ ਕਸਰਤ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੇ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਡਾਕਟਰਾਂ ਵਲੋਂ ਦਿੱਤੀ ਗਈ ਕੀਮਤੀ ਸਲਾਹ ਤੋਂ ਲਾਭ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਡਾਕਟਰਾਂ ਅਤੇ ਸਮੂਹ ਸਟਾਫ਼ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਿਹਤਮੰਦ ਵਿਕਾਸ ਅਤੇ ਉਨ੍ਹਾਂ ਦੀ ਸਮੁੱਚੀ ਤਰੱਕੀ ਲਈ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੋਸ਼ਣ ਮਾਹ ਤਹਿਤ ਮੋਗਾ ਦੇ ਆਂਗਣਵਾੜੀ ਕੇਂਦਰਾਂ ’ਚ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ‘ਤੇ ਅਗਲੀ ਖ਼ਬਰ ਗੁਰਚਰਨ ਸਿੰਘ ਸਿੱਧੂ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Ad Position 24