11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੋਸ਼ਣ ਮਾਹ ਤਹਿਤ ਮੋਗਾ ਦੇ ਆਂਗਣਵਾੜੀ ਕੇਂਦਰਾਂ ’ਚ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ‘ਤੇ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਸਿਹਤ ਲਈ ਜੀਵਨ ਦੇ ਸ਼ੁਰੂਆਤੀ ਪੜਾਅ ਤੋਂ ਹੀ ਸਹੀ ਪੋਸ਼ਣ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸੁਪਰਵਾਈਜ਼ਰਾਂ ਅਤੇ ਪੋਸ਼ਣ ਕੋਆਰਡੀਨੇਟਰਾਂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵਲੋਂ ਪਿੰਡਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੌਰਾਨ ਸੰਤੁਲਿਤ ਖ਼ੁਰਾਕ, ਅਨੀਮੀਆ ਤੋਂ ਬਚਾਅ, ਸਫ਼ਾਈ ਤੇ ਸਵੱਛਤਾ, ਮਾਂ ਦੇ ਦੁੱਧ ਦੀ ਮਹੱਤਤਾ, ਸਥਾਨਕ ਪੌਸ਼ਟਿਕ ਖਾਧ ਪਦਾਰਥਾਂ ਦੀ ਵਰਤੋਂ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਪੋਸ਼ਣ ਵਾਟਿਕਾ, ਪੋਸ਼ਣ ਪ੍ਰਦਰਸ਼ਨੀਆਂ, ਜਾਗਰੂਕਤਾ ਰੈਲੀਆਂ, ਘਰ-ਘਰ ਸੰਪਰਕ ਅਤੇ ਕਮਿਊਨਿਟੀ ਮੀਟਿੰਗਾਂ ਰਾਹੀਂ ਲੋਕਾਂ ਨੂੰ ਪੋਸ਼ਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਪਰਿਵਾਰਾਂ ਨੂੰ ਰੋਜ਼ਾਨਾ ਭੋਜਨ ਵਿਚ ਉਪਲਬਧ ਸਥਾਨਕ ਅਤੇ ਪੌਸ਼ਟਿਕ ਖਾਧ ਪਦਾਰਥਾਂ ਨੂੰ ਸ਼ਾਮਿਲ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰਾਂ ਅਤੇ ਪੋਸ਼ਣ ਕੋਆਰਡੀਨੇਟਰਾਂ ਵਲੋਂ ਆਂਗਣਵਾੜੀ ਵਰਕਰਾਂ ਨੂੰ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਲੋੜੀਂਦੀ ਜਾਣਕਾਰੀ ਅਤੇ ਮਾਰਗ-ਦਰਸ਼ਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪੋਸ਼ਣ ਸਬੰਧੀ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ “ਸਹੀ ਪੋਸ਼ਣ, ਸਿਹਤਮੰਦ ਜੀਵਨ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਰੋਜ਼ਾਨਾ ਭੋਜਨ ਵਿਚ ਵੱਖ-ਵੱਖ ਪੌਸ਼ਟਿਕ ਖਾਧ ਪਦਾਰਥਾਂ ਨੂੰ ਸ਼ਾਮਿਲ ਕਰ ਕੇ ਸੰਤੁਲਿਤ ਖ਼ੁਰਾਕ ਨੂੰ ਤਰਜੀਹ ਦੇਣੀ ਚਾਹੀਦੀ ਹੈ। ਖ਼ਾਸ ਕਰ ਕੇ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਦੀਆਂ ਪੋਸ਼ਣ ਸਬੰਧੀ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਨੂੰ ਸਫਲ ਬਣਾਉਣ ਲਈ ਸੁਪਰਵਾਈਜ਼ਰ, ਪੋਸ਼ਣ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰ ਪੂਰੀ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਲੋਕਾਂ ਨੂੰ ਪੋਸ਼ਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੁਖਾਨੰਦ ਨੇ ਬਾਘਾ ਪੁਰਾਣਾ ਸ਼ਹਿਰ ’ਚ ਨਵੇਂ ਬਣਨ ਜਾ ਰਹੇ ਪਾਰਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ ਕਿਸ਼ਨਪੁਰਾ ਕ... ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਮਾਤਾ ਨੂੰ ਮਿਲਾਉਣ ਲਈ 28 ਦਿਨ ਦੀ ਪੈਰੋਲ ਦਿੱਤੀ ਜਾਵੇ-ਸੁੱਖ ਗਿੱਲ ਮੋਗਾ, ਕਾਹਨ ਸ...
Ad Position 24