11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਤਾਂ ’ਚ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਦਾ ਗ਼ੁੱਸਾ ਫੁੱਟਿਆ, ਬਾਘਾ ਪੁਰਾਣਾ ’ਚ ਮੋਗਾ-ਕੋਟਕਪੂਰਾ ਰੋਡ ’ਤੇ ਲਾਇਆ ਧਰਨਾ

ਬਾਘਾ ਪੁਰਾਣਾ, 10 ਸਤੰਬਰ (ਟਿੰਕੂ ਕਾਠਪਾਲ)-ਖੇਤੀ ਖੇਤਰ ਵਿਚ ਬਿਜਲੀ ਦੀ ਮਾੜੀ ਸਪਲਾਈ ਅਤੇ ਲੰਬੇ ਕੱਟਾਂ ਤੋਂ ਤੰਗ ਆ ਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਘਰ ਬਾਘਾ ਪੁਰਾਣਾ ਅੱਗੇ ਕੋਟਕਪੂਰਾ-ਮੋਗਾ ਮੁੱਖ ਮਾਰਗ ‘ਤੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਮੁਕੰਮਲ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਾਘਾ ਪੁਰਾਣਾ, 10 ਸਤੰਬਰ (ਟਿੰਕੂ ਕਾਠਪਾਲ)-ਖੇਤੀ ਖੇਤਰ ਵਿਚ ਬਿਜਲੀ ਦੀ ਮਾੜੀ ਸਪਲਾਈ ਅਤੇ ਲੰਬੇ ਕੱਟਾਂ ਤੋਂ ਤੰਗ ਆ ਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਘਰ ਬਾਘਾ ਪੁਰਾਣਾ ਅੱਗੇ ਕੋਟਕਪੂਰਾ-ਮੋਗਾ ਮੁੱਖ ਮਾਰਗ ‘ਤੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਮੁਕੰਮਲ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬੀ.ਕੇ.ਯੂ. (ਖੋਸਾ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਬਿਜਲੀ ਦੇ ਭਾਰੀ ਕੱਟ ਲੱਗ ਰਹੇ ਹਨ। ਇਸ ਸਮੇਂ ਝੋਨੇ ਦੀ ਫ਼ਸਲ ਨਿਸਾਰੇ ‘ਤੇ ਹੈ ਅਤੇ ਪਾਣੀ ਦੀ ਸਖ਼ਤ ਜ਼ਰੂਰਤ ਹੈ। ਬਿਜਲੀ ਦੀ ਘਾਟ ਕਾਰਨ ਖੇਤ ਸੁੱਕ ਚੁੱਕੇ ਹਨ, ਜਿਸ ਨਾਲ ਝੋਨੇ ਅਤੇ ਹਰੇ ਚਾਰੇ (ਪੱਠਿਆਂ) ਦਾ ਭਾਰੀ ਨੁਕਸਾਨ ਹੋ ਰਿਹਾ ਹੈ ਕਿਸਾਨਾਂ ਨੇ ਆਖਿਆ ਕਿ 24 ਘੰਟੇ ਬਿਜਲੀ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ। ਧਰਨੇ ਦੌਰਾਨ ਡੀ.ਐਸ.ਪੀ. ਬਾਘਾ ਪੁਰਾਣਾ ਅਤੇ ਐਸ.ਐਚ.ਓ. ਬਾਘਾ ਪੁਰਾਣਾ ਦੀ ਹਾਜ਼ਰੀ ਵਿਚ ਪਹੁੰਚੇ ਐਕਸੀਅਨ ਸਾਹਿਬ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੱਲ੍ਹ ਤੱਕ ਬਿਜਲੀ ਦਾ ਸੁਚੱਜਾ ਪ੍ਰਬੰਧ ਕਰ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਕੱਲ੍ਹ ਤੱਕ ਬਿਜਲੀ ਦੀ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ, ਤਾਂ 12 ਸਤੰਬਰ ਨੂੰ ਬਾਘਾ ਪੁਰਾਣਾ ਦੇ ਮੇਨ ਚੌਕ ਵਿਚ ਵਿਸ਼ਾਲ ਧਰਨਾ ਲਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ, ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਚਮਕੌਰ ਸਿੰਘ ਰੋਡੇ, ਯੂਥ ਵਿੰਗ ਆਗੂ ਬਲਕਰਨ ਸਿੰਘ ਵੈਰੋਕੇ, ਬੂਟਾ ਸਿੰਘ, ਕੁਲਵੰਤ ਸਿੰਘ ਰਾਜੇਆਣਾ, ਨਿਰਮਲ ਸਿੰਘ, ਕਰਨੈਲ ਸਿੰਘ, ਨੱਥੂਵਾਲਾ ਗਰਬੀ, ਅਮਨਪ੍ਰੀਤ ਸਿੰਘ, ਫ਼ਤਹਿ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਵੈਰੋਕੇ, ਮੋਹਲ਼ਾ ਸਿੰਘ, ਕੁਲਦੀਪ ਸਿੰਘ ਰੋਡੇ, ਹਰੀ ਸਿੰਘ, ਆਤਮਾ ਸਿੰਘ ਲੰਡੇ, ਬੀ.ਕੇ.ਯੂ.,ਉਗਰਾਹਾਂ ਤੋਂ ਇਕਬਾਲ ਸਿੰਘ, ਨਛੱਤਰ ਸਿੰਘ ਡੇਮਰੂ, ਬਲਵੀਰ ਸਿੰਘ ਘਾਲੀ ਸਮਾਲਸਰ, ਬੀ.ਕੇ. ਯੂ. ਖੋਸਾ ਤੋਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24