11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਓਰੀਐਂਟਲ ਇੰਸ਼ੋਰੈਂਸ ਕੰਪਨੀ ਨੇ 82ਵਾਂ ਸਥਾਪਨਾ ਦਿਵਸ ਬੂਟੇ ਲਗਾ ਕੇ ਮਨਾਇਆ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਸੀ.ਏ. ਵਿਭਾਗ ਵਲੋਂ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਅਗਵਾਈ ਕੰਪਿਊਟਰ ਵਿਭਾਗ ਦੇ ਮੁਖੀ ਡਾ. ਵਿਕਾਸ ਮੋਂਗੀਆਂ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਰਿਬਨ ਕੱਟ ਕੇ ਕੀਤੀ ਗਈ। ਇਸ ਉਪਰੰਤ ਕੇਕ ਕੱਟ ਕੇ ਅਧਿਆਪਕ ਦਿਵਸ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਗਤੀਵਿਧੀਆਂ ਰਾਹੀਂ ਅਧਿਆਪਕ-ਵਿਦਿਆਰਥੀ ਸੰਬੰਧਾਂ ਨੂੰ ਖ਼ੂਬਸੂਰਤੀ ਨਾਲ ਦਰਸਾਇਆ ਗਿਆ। ਇਸ ਮੌਕੇ ਕੋਮਲਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੇ ਲੁੱਡੀ, ਗੁਰਲੀਨ ਕੌਰ ਨੇ ਸੋਲੋ ਡਾਂਸ, ਮਹਿਕਵੀਰ ਕੌਰ, ਗੁਰਲੀਨ ਕੌਰ, ਅਰਸ਼ਦੀਪ ਕੌਰ ਅਤੇ ਯਮੁਨਾ ਕੌਰ ਨੇ ਗਰੁੱਪ ਡਾਂਸ, ਮਹਿਕ ਅਤੇ ਅਮਨਦੀਪ ਨੇ ਡਾਂਸ , ਬੇਅੰਤ ਸਿੰਘ ਨੇ ਗੀਤ, ਤਰਣਜੀਤ ਸਿੰਘ ਨੇ ਭਾਸ਼ਣ, ਹਰਮਨ ਅਤੇ ਸਾਨੀਆ ਨੇ ਸੋਲੋ ਡਾਂਸ ਪੇਸ਼ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਲੋਂ ਸਨਮਾਨਿਤ ਕੀਤਾ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਧਿਆਪਕ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਫਲ ਭਵਿੱਖ ਦੀ ਉਸਾਰੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਦੇ ਅਧਿਆਪਕ ਡਾ. ਕਿਰਨਜੀਤ ਕੌਰ, ਪ੍ਰੋ. ਅਨੀਤਾ ਬੇਦੀ, ਪ੍ਰੋ. ਤਨਵੀਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕਾਜਲ, ਪ੍ਰੋ. ਸੌਰਵ, ਪ੍ਰੋ. ਹਰਦੀਪ ਕੌਰ ਅਤੇ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰਗਿਲ ਜੰਗ ਦੇ ਮਹਾਨ ਸ਼ਹੀਦ ਬਲਵੰਤ ਸਿੰਘ ਬੜੈਚ ਦੀ 28 ਵੀਂ ਬਰਸੀ 15 ਨੂੰ 13 ਤੋਂ 15 ਸਤੰਬਰ ਤੱਕ ਸੰਤ ਮਹਾਂਪੁਰਸ਼ ਸਜਾਉ... ਅਗਲੀ ਖ਼ਬਰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲੜੇ ਸੰਘਰਸ਼ ਦੀ ਹੋਈ ਇਤਿਹਾਸਕ ਜਿੱਤ-ਪ੍ਰਧਾਨ ਦੌਲਤਪੁਰਾ, ਰਵਿੰਦਰ ਮ...
Ad Position 24