11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਮੀਨੀਆ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਪੰਜਾਬ ਦੇ ਲੋਕ ਸੱਤਾ ਪਰਿਵਰਤਨ ਕਰਨ ਦੇ ਲਈ ਤਿਆਰ ਬਰ ਤਿਆਰ-ਰਾਜਵਿੰਦਰ ਸਿੰਘ

ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਅਧਿਆਪਕ ਸੈਲ ਦੇ ਜ਼ਿਲ੍ਹਾ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਠੱਠੀ ਭਾਈ, 10 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਅਧਿਆਪਕ ਸੈਲ ਦੇ ਜ਼ਿਲ੍ਹਾ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਸੂਬੇ ਨੂੰ ਨਸ਼ਿਆਂ ਦੀ ਗੰਭੀਰ ਸਮੱਸਿਆ ਤੋਂ ਮੁਕਤ ਕਰਨ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਹੁਨਰ ਵਿਕਾਸ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ, ਔਰਤਾਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬਣਨ। ਇਸ ਮੌਕੇ ਜਸਵੀਰ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਲੰਡੇ, ਤੇਜ ਸਿੰਘ ਨਿਹੰਗ ਮਾਹਲਾ ਖ਼ੁਰਦ, ਜਸਕਰਨ ਸਿੰਘ ਸਮਾਧ ਭਾਈ ਅਤੇ ਕਰਮਜੀਤ ਸਿੰਘ ਸਮਾਧ ਭਾਈ ਸਮੇਤ ਹੋਰ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਖੇਡਾਂ ‘ਚ ਗਰੀਨ ਵੈਲੀ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਾਘਾ ਪੁਰਾਣਾ ਵਲੋਂ ਹੈਲਥ ਸੈਮੀਨਾਰ ਅਤੇ ਮਹੀਨਾਵਾਰ ਮੀਟਿੰਗ ਹੋਈ
Ad Position 24