11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਿਸ਼ਨਪੁਰਾ ਕਲਾਂ ਦਾ ਕੈਪਟਨ ਪਰਿਵਾਰ ਮੱਖਣ ਬਰਾੜ ਨਾਲ ਥੰਮ੍ਹ ਵਾਂਗ ਖੜ੍ਹਾ

ਕਿਸ਼ਨਪੁਰਾ ਕਲਾਂ, 10 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਕੈਪਟਨ ਪਰਿਵਾਰ ਦੇ ਮੁਖੀ ਬੀਬੀ ਸਵਰਨ ਕੌਰ ਧਾਲੀਵਾਲ ਪਤਨੀ ਸਵ: ਕੈਪਟਨ ਮਲਕੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਬੀਬੀ ਸਵਰਨ ਕੌਰ ਧਾਲੀਵਾਲ ਨੇ ਕਿਹਾ ਕਿ ਕੈਪਟਨ ਪਰਿਵਾਰ ਆਪਣੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰੇਗਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕਿਸ਼ਨਪੁਰਾ ਕਲਾਂ, 10 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਕੈਪਟਨ ਪਰਿਵਾਰ ਦੇ ਮੁਖੀ ਬੀਬੀ ਸਵਰਨ ਕੌਰ ਧਾਲੀਵਾਲ ਪਤਨੀ ਸਵ: ਕੈਪਟਨ ਮਲਕੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਬੀਬੀ ਸਵਰਨ ਕੌਰ ਧਾਲੀਵਾਲ ਨੇ ਕਿਹਾ ਕਿ ਕੈਪਟਨ ਪਰਿਵਾਰ ਆਪਣੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰੇਗਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਅਤੇ ਸੂਬੇ ਦੀ ਖ਼ੁਸ਼ਹਾਲੀ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਸਟੇਜ ਦਾ ਸੰਚਾਲਨ ਕਰਦਿਆਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਨੇ ਬੀਬੀ ਸਵਰਨ ਕੌਰ ਧਾਲੀਵਾਲ ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਮੱਖਣ ਬਰਾੜ ਅਤੇ ਸਮੂਹ ਸੰਗਤਾਂ ਦਾ ਸਵਾਗਤ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕਾਂ ਨੂੰ ਪੰਜਾਬ ਹਿਤੈਸ਼ੀ ਸੋਚ ਵਾਲੀ ਰਾਜਸੀ ਪਾਰਟੀ ਦੀ ਚੋਣ ਕਰਨ ਦੀ ਲੋੜ ਹੈ। ਕੈਪਟਨ ਪਰਿਵਾਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਇਕ ਨਵਾਂ ਅਤੇ ਖ਼ੁਸ਼ਹਾਲ ਪੰਜਾਬ ਸਿਰਜਣ ਲਈ ਯਤਨ ਕਰੀਏ। ਉਨ੍ਹਾਂ ਕਿਹਾ ਕਿ ਸਿਹਤ, ਰੋਜ਼ਗਾਰ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਪਹਿਲ ਦੇ ਕੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਇਕਬਾਲ ਸਿੰਘ ਘਾਲਾ, ਗੁਰਪ੍ਰੀਤ ਸਿੰਘ ਗੁਰੂ, ਰਾਮ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਪ੍ਰਧਾਨ ਜੋਗਿੰਦਰ ਸਿੰਘ, ਮੁਖਤਿਆਰ ਸਿੰਘ ਮੋਟਰਾਂ ਵਾਲਾ, ਗੁਰਚਰਨ ਸਿੰਘ ਚੰਨਾ, ਪ੍ਰਧਾਨ ਪ੍ਰਦੀਪ ਸਿੰਘ ਗੋਲਾ ਆੜ੍ਹਤੀਆਂ, ਰੇਸ਼ਮ ਸਿੰਘ ਔਲਖ, ਅੰਗਰੇਜ਼ ਸਿੰਘ ਗੇਜਾ, ਸ਼ੇਰਾ ਔਲਖ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ ਦਸਮੇਸ਼ ਹਾਈ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਕੂਲ ਖੇਡਾਂ ‘ਚ ਗਰੀਨ ਵੈਲੀ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24