ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ
ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਗਿਆਨੀ ਬ੍ਰਦਰਜ਼ ਵਾਲੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਦੀ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ ਨੇ ਚਲਾਈ।
ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਗਿਆਨੀ ਬ੍ਰਦਰਜ਼ ਵਾਲੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਦੀ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ ਨੇ ਚਲਾਈ। ਮੀਟਿੰਗ ਦੌਰਾਨ ਪਹਿਲੀ ਪਾਤਸ਼ਾਹੀ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਕੀਤੀਆਂ ਜਾਣ ਵਾਲੀਆਂ ਪ੍ਰਭਾਤ ਫੇਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਮੌਕੇ ਗੁਰਮੇਜਰ ਸਿੰਘ, ਦਰਸ਼ਨ ਸਿੰਘ ਅਰੋੜਾ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਹਰਵਿੰਦਰ ਸਿੰਘ ਮੰਘੇੜਾ, ਜਗਸੀਰ ਸਿੰਘ ਮਾਨ, ਸਤਨਾਮ ਸਿੰਘ ਬੀ.ਏ., ਬਲਜਿੰਦਰ ਸਿੰਘ ਸਹਿਗਲ, ਅਮਰੀਕ ਸਿੰਘ ਬਾਰਦਾਨੇ ਵਾਲੇ, ਹਰਵਿੰਦਰ ਸਿੰਘ ਨੈਸਲੇ ਆਦਿ ਸ਼ਾਮਲ ਸਨ।