10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨੈਸ਼ਨਲ ਲੋਕ ਅਦਾਲਤ ਭਲਕੇ-ਜ਼ਿਲ੍ਹਾ ਤੇ ਸੈਸ਼ਨ ਜੱਜ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਨੇ ਕਿਹਾ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਵੀਂ ਦਿੱਲੀ ਅਤੇ ਮਾਣਯੋਗ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ 12 ਸਤੰਬਰ 2026 ਨੂੰ ਜ਼ਿਲ੍ਹਾ ਮੋਗਾ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ ‘ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਨੇ ਕਿਹਾ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਵੀਂ ਦਿੱਲੀ ਅਤੇ ਮਾਣਯੋਗ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ 12 ਸਤੰਬਰ 2026 ਨੂੰ ਜ਼ਿਲ੍ਹਾ ਮੋਗਾ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ ‘ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਂਸਿੰਗ ਦੇ ਮਸਲੇ, ਟਰੈਫ਼ਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ। ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੱਚਰਭੰਨ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਪਿੰਡਾਂ ’ਚ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਲੋਕਾਂ ਨੇ ਬਿਜਲੀ ਦਫ਼ਤਰ ਸਾਹਮਣੇ ਲਾਇਆ ਧਰਨਾ
Ad Position 24