10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਧਰਮਕੋਟ ਦੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਦਾ ਧੰਨਵਾਦ- ਪ੍ਰਧਾਨ ਪਰਮਿੰਦਰ ਸਿੰਘ ਭੁੱਲਰ

ਕਿਸ਼ਨਪੁਰਾ ਕਲਾਂ, 10 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧਰਮਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ‘ਪੰਜਾਬ ਬਚਾਓ ਰੈਲੀ’ ਨੂੰ ਸਫਲ ਬਣਾਉਣ ਲਈ ਹਲਕੇ ਦੇ ਸਮੂਹ ਨੌਜਵਾਨਾਂ, ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਨੇ ਕਿਹਾ ਕਿ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਰੈਲੀ ਦੀ ਸਫਲਤਾ ਵਿਚ ਅਹਿਮ ਯੋਗਦਾਨ ਪਾਇਆ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਰੈਲੀ ਦੌਰਾਨ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕਿਸ਼ਨਪੁਰਾ ਕਲਾਂ, 10 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧਰਮਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ‘ਪੰਜਾਬ ਬਚਾਓ ਰੈਲੀ’ ਨੂੰ ਸਫਲ ਬਣਾਉਣ ਲਈ ਹਲਕੇ ਦੇ ਸਮੂਹ ਨੌਜਵਾਨਾਂ, ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਨੇ ਕਿਹਾ ਕਿ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਰੈਲੀ ਦੀ ਸਫਲਤਾ ਵਿਚ ਅਹਿਮ ਯੋਗਦਾਨ ਪਾਇਆ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਰੈਲੀ ਦੌਰਾਨ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਲੋਕਾਂ ਦੇ ਆਪ-ਮੁਹਾਰੇ ਰੈਲੀ ਵਿਚ ਪਹੁੰਚਣ ਨਾਲ ਸਮਾਗਮ ਨੂੰ ਇਤਿਹਾਸਕ ਹੁੰਗਾਰਾ ਮਿਲਿਆ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਪੂਰੇ ਜੋਸ਼ ਅਤੇ ਅਨੁਸ਼ਾਸਨ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਧਰਮਕੋਟ ਦੀ ਰੈਲੀ ਵਿਚ ਹੋਇਆ ਵਿਸ਼ਾਲ ਇਕੱਠ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਉਤਸ਼ਾਹ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਨੇ ਪਾਰਟੀ ਦੀ ਮਜ਼ਬੂਤ ਜਥੇਬੰਦਕ ਸਥਿਤੀ ਦਾ ਵੀ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਵਰਕਰ ਤੇ ਨੌਜਵਾਨ ਪੂਰੇ ਉਤਸ਼ਾਹ ਨਾਲ ਤਿਆਰੀ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਲੇਖ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਕੱਚਰਭੰਨ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ
Ad Position 24