10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੁਖਬੀਰ ਦੀਆਂ ਰੈਲੀਆਂ ਦਾ ਇਕੱਠ ਦੱਸਦਾ ਹੈ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣੇਗੀ- ਸਨੀ ਗਿੱਲ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਆਪ ਮੁਹਾਰੇ ਜੁੜਦਾ ਇਕੱਠ ਹੁਣ ਦਰਸਾਉਣ ਲੱਗਾ ਹੈ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਆਪ ਸਰਕਾਰ ਤੋਂ ਅੱਕੇ ਹੋਏ ਲੋਕ ਹੁਣ ਫਿਰ ਤੋਂ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਲਿਆਉਣਗੇ ਅਤੇ ਸੁਖਬੀਰ ਸਿੰਘ ਬਾਦਲ ਲੋਕਾਂ ਨਾਲ ਜੋ ਵਾਅਦੇ ਕਰ ਰਹੇ ਹਨ ਉਹ ਪਹਿਲ ਦੇ ਆਧਾਰ ‘ਤੇ ਪੂਰੇ ਕਰਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਹਰ ਵਰਗ ਲਈ ਸ਼ੁਰੂ ਕੀਤੀਆਂ ਸਕੀਮਾਂ ਆਪ ਸਰਕਾਰ ਨੇ ਬੰਦ ਕਰ ਦਿੱਤੀਆਂ ਸਨ, ਉਹ ਮੁੜ ਤੋਂ ਚਾਲੂ ਕਰ ਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
repet_subhas-goyals [Copy P29]
ਪ੍ਰਧਾਨਗੀ ਦੇ ਅਹੁਦੇ ਲਈ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਅਤੇ ਐਡਵੋਕੇਟ ਸੁਨੀਲ ਗਰਗ ’ਚ ਮੁਕਾਬਲਾ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਆਪ ਮੁਹਾਰੇ ਜੁੜਦਾ ਇਕੱਠ ਹੁਣ ਦਰਸਾਉਣ ਲੱਗਾ ਹੈ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਆਪ ਸਰਕਾਰ ਤੋਂ ਅੱਕੇ ਹੋਏ ਲੋਕ ਹੁਣ ਫਿਰ ਤੋਂ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਲਿਆਉਣਗੇ ਅਤੇ ਸੁਖਬੀਰ ਸਿੰਘ ਬਾਦਲ ਲੋਕਾਂ ਨਾਲ ਜੋ ਵਾਅਦੇ ਕਰ ਰਹੇ ਹਨ ਉਹ ਪਹਿਲ ਦੇ ਆਧਾਰ ‘ਤੇ ਪੂਰੇ ਕਰਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਹਰ ਵਰਗ ਲਈ ਸ਼ੁਰੂ ਕੀਤੀਆਂ ਸਕੀਮਾਂ ਆਪ ਸਰਕਾਰ ਨੇ ਬੰਦ ਕਰ ਦਿੱਤੀਆਂ ਸਨ, ਉਹ ਮੁੜ ਤੋਂ ਚਾਲੂ ਕਰ ਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੱਕ ਸੂਬੇ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਹਰੇਕ ਵਰਗ ਖ਼ੁਸ਼ ਸੀ ਅਤੇ ਲੋਕਾਂ ਨੂੰ ਧਰਨੇ ਮੁਜ਼ਾਹਰੇ ਕਰਨ ਦੀ ਕਦੇ ਵੀ ਨੌਬਤ ਨਹੀਂ ਸੀ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਸਾਲ 1976 ਵਿਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਦੂਰ-ਅੰਦੇਸ਼ੀ ਸੋਚ ਸਦਕਾ ਹਰ ਖੇਤ ਤੱਕ ਪੱਕੇ ਖਾਲ ਬਣਾ ਕੇ ਦਿੱਤੇ ਸਨ ਜੋ ਅੱਜ ਵੀ ਪ੍ਰਤੱਖ ਪ੍ਰਮਾਣ ਹਨ। ਇਸ ਤੋਂ ਇਲਾਵਾ ਕਿਸਾਨਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਵਾਲੀ ਵੀ ਸੂਬੇ ਦੀ ਪਹਿਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਅਤੇ ਲੋੜਵੰਦ ਲੋਕਾਂ ਨੂੰ 250 ਯੂਨਿਟ ਬਿਜਲੀ ਦੇ ਬਿੱਲ ਮੁਆਫ਼ ਕੀਤੇ। ਸੂਬੇ ਵਿਚ ਰੈਫੇਨਰੀ ਵਰਗੇ ਵੱਡੇ ਪ੍ਰੋਜੈਕਟ ਲਗਾਏ ਗਏ। ਸੜਕਾਂ ਦੇ ਜਾਲ ਵਿਛਾਏ ਗਏ। ਪਰ ਦੂਸਰੀਆਂ ਸਰਕਾਰਾਂ ਸਿਰਫ਼ ਆਪਣੇ ਮੁਫਾਦਾਂ ਲਈ ਸਿਆਸੀ ਰੋਟੀਆਂ ਸੇਕਣ ਤੱਕ ਹੀ ਸੀਮਤ ਰਹੀਆਂ ਅਤੇ ਆਪ ਸਰਕਾਰ ਦੇ ਰਾਜ ਅੰਦਰ ਹੁਣ ਆਪਣੇ ਹੱਕ ਮੰਗਦੇ ਲੋਕਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਸੂਬੇ ਦੀ ਸਥਿਤੀ ਆਰਥਿਕ ਪੱਖੋਂ ਪੂਰੀ ਤਰ੍ਹਾਂ ਡਾਵਾਂਡੋਲ ਹੈ। ਅਮਨ ਕਾਨੂੰਨ ਦੀ ਸਥਿਤੀ ਵੀ ਰੱਬ ਆਸਰੇ ਹੈ। ਇਸ ਲਈ ਸੂਬੇ ਦੇ ਲੋਕ ਆਪ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਰਵਦੀਪ ਸਿੰਘ ਸੰਘਾ ਦਾਰਾਪੁਰ ਸਰਕਲ ਪ੍ਰਧਾਨ ਦੌਲਤਪੁਰਾ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ ਪੀ.ਏ.ਸੀ. ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਸਵੀਰ ਸਿੰਘ ਸੋਨਾ ਹਲਕਾ ਯੂਥ ਪ੍ਰਧਾਨ ਦਿਹਾਤੀ, ਪਰਮਜੀਤ ਸਿੰਘ ਖੁਖਰਾਣਾ ਸਰਕਲ ਪ੍ਰਧਾਨ ਐਸ.ਸੀ. ਵਿੰਗ, ਸੁਖਦੇਵ ਸਿੰਘ ਨੰਬਰਦਾਰ, ਗੁਰਚਰਨ ਸਿੰਘ ਸੋਸਣ, ਬਲਜਿੰਦਰ ਸਿੰਘ ਸਾਬਕਾ ਸਰਪੰਚ ਥੰਮਣ ਵਾਲਾ, ਹਰਜਿੰਦਰ ਸਿੰਘ ਅੰਟੂ ਚੋਟੀਆਂ ਖ਼ੁਰਦ, ਗੁਰਵੀਰ ਸਿੰਘ ਦੁੱਨੇਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ-ਮੁਕਤ ਕਰਮਚਾਰੀ) ਮੋਗਾ ਕਾਰਜਕਾਰਨੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਲੇਖ ਮੁਕਾਬਲਾ ਕਰਵਾਇਆ
Ad Position 24