10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ-ਮੁਕਤ ਕਰਮਚਾਰੀ) ਮੋਗਾ ਕਾਰਜਕਾਰਨੀ ਦੀ ਮੀਟਿੰਗ ਹੋਈ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਬਾਰ੍ਹਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਸਰਕਾਰਾਂ ਹੀ ਕਿਸਾਨਾਂ ਦੀਆਂ ਮੰਗਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਘੇਸਲ ਮਾਰ ਕੇ ਬੈਠੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਬਾਰ੍ਹਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਸਰਕਾਰਾਂ ਹੀ ਕਿਸਾਨਾਂ ਦੀਆਂ ਮੰਗਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਘੇਸਲ ਮਾਰ ਕੇ ਬੈਠੀਆਂ ਹਨ। ਸਾਡੇ ਦੇਸ਼ ਦੇ ਹਾਕਮਾਂ ਦੀਆਂ ਲੋਕ ਵਿਰੋਧੀ ਸਾਮਰਾਜੀ ਪੱਖੀ ਨੀਤੀਆਂ ਹੀ ਹਨ ਜੋ ਸਾਰੇ ਕਿਰਤੀ ਲੋਕਾਂ ਦੀ ਲੁੱਟ ਕਰਦੀਆਂ ਹਨ ਤੇ ਉਨ੍ਹਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਕਰ ਕੇ ਅਣਸਰਦੀ ਲੋੜ ਹੈ ਕਿ ਇਨ੍ਹਾਂ ਨੀਤੀਆਂ ਦੇ ਖ਼ਿਲਾਫ਼ ਸਮੂਹ ਕਿਰਤੀ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ ਤੇ ਛੋਟੇ ਕਾਰੋਬਾਰੀ ਇਕੱਠੇ ਹੋ ਕੇ ਸਾਂਝੇ ਸੰਘਰਸ਼ਾਂ ਰਾਹੀਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਮੋੜੀਏ। ਇਹ ਸਾਡੀ ਸਾਂਝੀ ਮੰਗ ਬਣਦੀ ਹੈ ਕਿ ਭਾਰਤ ਵਿਸ਼ਵ ਵਪਾਰ ਸੰਸਥਾ ਵਿਚੋਂ ਬਾਹਰ ਆਵੇ ਤੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰੇ, ਸਾਰੀਆਂ ਫ਼ਸਲਾਂ ‘ਤੇ ਸੀ ਟੂ ਪਲੱਸ 50 ਪ੍ਰਤੀਸ਼ਤ ਦੇ ਫ਼ਾਰਮੂਲੇ ਅਨੁਸਾਰ ਸਰਕਾਰੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਵੱਖ-ਵੱਖ ਅਦਾਰਿਆਂ ਤੇ ਖੇਤੀ ਨਾਲ ਸਬੰਧਿਤ ਨਿੱਜੀਕਰਨ ਦੇ ਲਿਆਂਦੇ ਜਾ ਰਹੇ ਕਾਨੂੰਨ ਰੱਦ ਕੀਤੇ ਜਾਣ, ਪਾਣੀਆਂ ‘ਤੇ ਵਿਸ਼ਵ ਵਪਾਰ ਸੰਸਥਾ ਦਾ ਕਬਜ਼ਾ ਕਰਾਉਣਾ ਬੰਦ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ ਖੇਤ ਮਜ਼ਦੂਰਾਂ ਤੇ ਹੋਰ ਦਿਹਾੜੀਦਾਰ ਕਿਰਤੀਆਂ ਸਿਰ ਚੜ੍ਹੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ ਅਤੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ, ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ‘ਤੇ ਪਾਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਅੱਜ ਦੇ ਧਰਨੇ ਨੂੰ ਉਪਰੋਕਤ ਤੋਂ ਬਿਨਾਂ ਜਸਵਿੰਦਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਜੰਗੀਰ ਸਿੰਘ ਹਿੰਮਤਪੁਰਾ, ਸੁਖਜੀਤ ਸਿੰਘ ਪ੍ਰਧਾਨ ਲੰਢੇਕੇ, ਜਗਜੀਤ ਸਿੰਘ ਕੋਕਰੀ ਕਲਾਂ, ਲਖਵੀਰ ਸਿੰਘ ਖੋਸਾ ਪਾਂਡੋ, ਬਲਦੇਵ ਸਿੰਘ ਡਰੋਲੀ ਭਾਈ, ਲਖਵੀਰ ਸਿੰਘ ਕਿਸ਼ਨਪੁਰਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਕਰੀਅਰ ਕੌਂਸਲਿੰਗ ਤੇ ਪ੍ਰਤਿਭਾ ਪਛਾਣਨ ਦੀ ਲੋੜ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਸੁਖਬੀਰ ਦੀਆਂ ਰੈਲੀਆਂ ਦਾ ਇਕੱਠ ਦੱਸਦਾ ਹੈ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣੇਗੀ- ਸਨੀ ਗਿੱਲ
Ad Position 24