12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵਲੋਂ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ ਐਮ.ਪੀ. ਲੈਡ ਤਹਿਤ ਦਿੱਤੀਆਂ ਗਰਾਂਟਾਂ ਨੂੰ ਜਲਦ ਖਰਚ ਕਰਨ ਦੇ ਨਿਰਦੇਸ਼

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਮੋਗਾ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਮੁਖੀ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਮੋਗਾ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਮੁਖੀ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ। ਸੰਸਦ ਮੈਂਬਰ ਨੇ ਮੀਟਿੰਗ ਦੌਰਾਨ ਬੱਚਿਆਂ, ਮਹਿਲਾਵਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਨਾਲ ਸਬੰਧਿਤ ਸਰਕਾਰੀ ਯੋਜਨਾਵਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸਿੱਖਿਆ, ਸਿਹਤ, ਪੋਸ਼ਣ, ਮਹਿਲਾ ਸਸ਼ਕਤੀਕਰਨ ਅਤੇ ਕਮਜ਼ੋਰ ਵਰਗਾਂ ਲਈ ਰਿਹਾਇਸ਼, ਰੋਜ਼ਗਾਰ ਤੇ ਵਿੱਤੀ ਸਹਾਇਤਾ ਨਾਲ ਸਬੰਧਿਤ ਸਕੀਮਾਂ ਦੀ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੋ ਸਕਦਾ ਹੈ ਜਦੋਂ ਇਨ੍ਹਾਂ ਦਾ ਸਿੱਧਾ ਲਾਭ ਸਮਾਜ ਦੇ ਆਖਰੀ ਵਰਗ ਤੱਕ ਪਹੁੰਚੇ। ਸੰਸਦ ਮੈਂਬਰ ਵਲੋਂ ਧਰਮਕੋਟ ਸਬ-ਡਵੀਜ਼ਨ ਵਿਚ ਹੜ੍ਹਾਂ ਤੋਂ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਲੋਕਾਂ ਅਤੇ ਉਨ੍ਹਾਂ ਦੀ ਸੰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਐਮ.ਪੀ. ਲੈਂਡਜ਼ ਫੰਡਾਂ ਦੀ ਪ੍ਰਗਤੀ ਬਾਰੇ ਸੰਸਦ ਮੈਂਬਰ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਪਾਰਦਰਸ਼ੀ ਅਤੇ ਲੋਕ ਹਿਤ ਵਿਚ ਪੂਰੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਜਾਵੇ। ਮੀਟਿੰਗ ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਜ਼ਿਲ੍ਹਾ ਮੋਗਾ ਵਿਚ ਮਨਰੇਗਾ ਤਹਿਤ ਕਰੀਬ 55 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਕਈ ਖੇਡ ਸਟੇਡੀਅਮ ਵੀ ਤਿਆਰ ਕੀਤੇ ਗਏ ਹਨ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਵੈ-ਸਹਾਇਤਾ ਗਰੁੱਪਾਂ ਨੂੰ ਕਰੀਬ 86 ਲੱਖ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ । ਇਸ ਤੋਂ ਇਲਾਵਾ ਮਹਿਲਾਵਾਂ ਅਤੇ ਹੋਰ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਆਸਾਨ ਦਰਾਂ ’ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਸਿੱਧੂ ਬੰਬੀਹਾ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਦਿੱਤੀ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਦੀ ਜ਼ਿੰਮੇਵਾਰ... ਅਗਲੀ ਖ਼ਬਰ ਮੁੱਖ ਜੱਜ ਦੀ ਨਿਯੁਕਤੀ ਰੋਕਣ ਲਈ ਪੰਜਾਬ ਮੰਤਰੀ ਮੰਡਲ ਵਲੋਂ ਪਾਸ ਕੀਤਾ ਪ੍ਰਸਤਾਵ ਮੰਦਭਾਗਾ - ਐਡਵੋਕੇਟ ਵਿਜੇ ਧੀਰ
Ad Position 24