ਗੁਰੂ ਨਾਨਕ ਕਾਲਜ ਮੋਗਾ ਬੀ.ਕਾਮ. ਵਿਭਾਗ ਵਲੋਂ ਅਧਿਆਪਕ ਦਿਵਸ ਮਨਾਇਆ
ਵਿਦਿਆਰਥੀਆਂ ਨੂੰ ਭਵਿੱਖ ’ਚ ਕੋਈ ਨਾ ਕੋਈ ਉੱਚ ਪਦਵੀ ਪ੍ਰਾਪਤ ਕਰਨ ਲਈ ਉਚੇਰੀ ਪੜ੍ਹਾਈ ਜ਼ਰੂਰੀ-ਸੰਜੀਤ ਸਿੰਘ ਸੰਨੀ ਗਿੱਲ
ਮੋਗਾ, 11 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.
ਜ
ਜਗਮੋਹਨ ਸਿੰਘ ਜੈ ਸਿੰਘ ਵਾਲਾ
12-09-2026
ਮੋਗਾ, 11 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਕਾਮ. ਵਿਭਾਗ ਵਲੋਂ ਅਧਿਆਪਕ ਦਿਵਸ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਬਾਲਾ ਖੰਨਾ ਦੀ ਅਗਵਾਈ ਹੇਠ ਮਨਾਇਆ। ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਸਮਾਗਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ। ਇਸ ਮੌਕੇ ਕਾਲਜ ਦੇ ਆਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਮੋਗਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਸੰਜੀਤ ਸਿੰਘ ਸੰਨੀ ਗਿੱਲ, ਪ੍ਰਿੰਸੀਪਲ ਗੁਰਿੰਦਰਜੀਤ ਸਿੰਘ ਭੁੱਲਰ, ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਬਾਲਾ ਖੰਨਾ ਅਤੇ ਸਮੂਹ ਸਟਾਫ਼ ਵਲੋਂ ਕੇਕ ਕੱਟ ਕੇ ਅਧਿਆਪਕ ਦਿਵਸ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਗਗਨਪ੍ਰੀਤ ਕੌਰ ਨੇ ਸੋਲੋ ਡਾਂਸ, ਸਿਮਰਨਰੀਤ ਕੌਰ ਨੇ ਭਾਸ਼ਣ, ਸਿਮਰਨ ਨੇ ਕਵਿਤਾ, ਮਨਪ੍ਰੀਤ ਕੌਰ ਨੇ ਸੋਲੋ ਡਾਂਸ, ਗੁਰਸੇਵਕ ਸਿੰਘ ਨੇ ਗੀਤ, ਸਿਮਰਨਰੀਤ ਕੌਰ ਅਤੇ ਮਨਜੋਤ ਕੌਰ ਨੇ ਡਾਂਸ, ਅਨਮੋਲ ਕੌਰ ਅਤੇ ਅਮਨਜੋਤ ਕੌਰ ਨੇ ਡਾਂਸ, ਸਿਮਰਨਰੀਤ ਕੌਰ ਨੇ ਸੋਲੋ ਡਾਂਸ ਅਤੇ ਮੁਸਕਾਨ ਕੌਰ ਨੇ ਗੀਤ ਪੇਸ਼ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਕਾਲਜ ਦੇ ਆਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਨੇ ਸਟਾਫ਼ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕੋਈ ਨਾ ਕੋਈ ਉੱਚ ਪਦਵੀ ਪ੍ਰਾਪਤ ਕਰਨ ਲਈ ਉਚੇਰੀ ਪੜ੍ਹਾਈ ਲਈ ਪ੍ਰੇਰਿਤ ਕੀਤਾ। ਕਾਮਰਸ ਸੋਸਾਇਟੀ ਦੇ ਚੇਅਰਪਰਸਨ ਸੁਖਬੀਰ ਸਿੰਘ ਵਲੋਂ ਸਾਰੇ ਅਧਿਆਪਕਾ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਕਾਮਰਸ ਸੋਸਾਇਟੀ ਦੇ ਸਾਰੇ ਹੀ ਅਗਜੈਕਟਿਵ ਮੈਂਬਰਾਂ ਵਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ। ਇਸ ਮੌਕੇ ਕਾਮਰਸ ਵਿਭਾਗ ਦੇ ਅਧਿਆਪਕ ਪ੍ਰੋ. ਸਰਿਤਾ ਸੂਦ, ਪ੍ਰੋ. ਤਨਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਵੀਰਪਾਲ ਕੌਰ, ਪ੍ਰੋ. ਖ਼ੁਸ਼ੀ, ਪ੍ਰੋ. ਹਰਦੀਪ ਕੌਰ, ਪ੍ਰੋ. ਪ੍ਰਭਦੀਪ ਕੌਰ, ਪ੍ਰੋ. ਰੀਤੂ ਸ਼ਰਮਾ ਸਮੇਤ ਕੰਪਿਊਟਰ ਵਿਭਾਗ ਦੇ ਮੁਖੀ ਡਾ.ਵਿਕਾਸ ਮੋਂਗੀਆਂ, ਡਾ. ਸੁਪ੍ਰੀਆ ਭੰਡਾਰੀ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਗੁਰਜੀਤ ਕੌਰ, ਮਨਜੀਤ ਸਿੰਘ, ਰਮਨਦੀਪ ਸਿੰਘ, ਅਮਰਜੀਤ ਕੌਰ, ਗੁਰਿੰਦਰਜੀਤ ਕੌਰ, ਭੁਪਿੰਦਰ ਕੌਰ, ਕਰਮਚਾਰੀ ਹਰਿੰਦਰ, ਹਰਮਨਦੀਪ ਸਿੰਘ, ਅਰਸ਼, ਜਸਪਾਲ ਕੌਰ ਹਾਜ਼ਰ ਸਨ। ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।