13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 41 ਮੁਕੱਦਮੇ ਦਰਜ, 62 ਦੋਸ਼ੀ ਗ੍ਰਿਫਤਾਰ

ਮੋਗਾ, 12 ਸਤੰਬਰ (ਗੁਰਤੇਜ ਸਿੰਘ ਬੱਬੀ) ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 5 ਸਤੰਬਰ ਤੋਂ ਲੈ ਕੇ 11 ਸਤੰਬਰ ਤੱਕ ਕਾਰਵਾਈ ਕਰਦਿਆਂ 41 ਮੁਕੱਦਮੇ ਦਰਜ ਕਰਕੇ 62 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਕੀਤੀ ਗਈ ਕਾਰਵਾਈ ਦੌਰਾਨ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਗੁਰਤੇਜ ਸਿੰਘ ਬੱਬੀ) ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 5 ਸਤੰਬਰ ਤੋਂ ਲੈ ਕੇ 11 ਸਤੰਬਰ ਤੱਕ ਕਾਰਵਾਈ ਕਰਦਿਆਂ 41 ਮੁਕੱਦਮੇ ਦਰਜ ਕਰਕੇ 62 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਕੀਤੀ ਗਈ ਕਾਰਵਾਈ ਦੌਰਾਨ ਐਨ. ਡੀ. ਪੀ. ਐਸ. ਐਕਟ ਦੇ ਕੁੱਲ 35 ਮੁਕੱਦਮੇ ਦਰਜ ਕਰਕੇ 56 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 748 ਗਰਾਮ ਹੈਰੋਇਨ, 80 ਕਿੱਲੋ ਚੂਰਾ ਪੋਸਤ, 1014 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਦੇ ਨਾਲ ਹੀ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਕਰਦੇ ਹੋਏ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 153.750 ਲੀਟਰ ਸ਼ਰਾਬ ਠੇਕਾ ਬਰਾਮਦ ਕੀਤੀ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਵਿਚ ਇਕ ਮੁਕੱਦਮਾ ਦਰਜ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇਕ ਪਿਸਟਲ, ਇਕ ਮੈਗਜ਼ੀਨ, ਪੰਜ ਕਾਰਤੂਸ ਬਰਾਮਦ ਹੋਏ। ਇਸੇ ਤਰ੍ਹਾਂ ਲੁੱਟਾਂ ਖੋਹਾਂ ਦੇ ਮਾਮਲੇ ਵਿਚ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ ਅੱਠ ਮੋਟਰਸਾਈਕਲ ਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ| ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜਿੱਥੇ ਮੋਗਾ ਪੁਲਿਸ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਉੱਥੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਨੌਜਵਾਨਾਂ ਨੂੰ ਸੈਮੀਨਾਰ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ|
Ad Position 22
No active advertisement
ਪਿਛਲੀ ਖ਼ਬਰ ਲੋਕ ਅਦਾਲਤ ਵਿਚ 15 ਕਰੋੜ ਤੋਂ ਵੱਧ ਦੇ ਅਵਾਰਡ ਪਾਸ-ਸੈਸ਼ਨ ਜੱਜ ਨੀਲਮ ਅਰੋੜਾ ਅਗਲੀ ਖ਼ਬਰ ਗੁਰਜੋਤ ਕੌਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ ਹੋਣ ’ਤੇ ਚੇਅਰਮੈਨ ਦਵਿੰਦਰਪਾਲ ਸਿੰਘ ਸਟੇਟ ਅਵਾ...
Ad Position 24