13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫਦ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੂੰ ਮਿਲਿਆ

ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਰਿਟਾਇਰਡ ਇੰਪਲਾਈ) ਮੋਗਾ ਦਾ ਵਫਦ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ, ਫਾਊਂਡਰ ਮੈਂਬਰ ਅਤੇ ਕੌਂਸਲ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਅਗਵਾਈ ਹੇਠ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਰਿਟਾਇਰਡ ਇੰਪਲਾਈ) ਮੋਗਾ ਦਾ ਵਫਦ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ, ਫਾਊਂਡਰ ਮੈਂਬਰ ਅਤੇ ਕੌਂਸਲ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਅਗਵਾਈ ਹੇਠ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੂੰ ਮੋਗਾ ਦਫਤਰ ਵਿਖੇ ਮਿਲਿਆ| ਕੌਂਸਲ ਵਲੋਂ ਫੁਲਾਂ ਦਾ ਗੁਲਦਸਤਾ ਅਤੇ ਡਾਇਰੈਕਟਰੀ ਭੇਟ ਕਰਨ ਉਪਰੰਤ ਪ੍ਰਧਾਨ ਸਰਦਾਰੀ ਲਾਲ ਕਾਮਰਾ ਨੇ ਕੌਂਸਲ ਦੇ ਇਤਿਹਾਸ, ਚੱਲ ਰਹੀਆਂ ਗਤੀਵਿਧੀਆਂ ਬਜ਼ੁਰਗਾਂ ਲਈ ਹਰੇਕ ਵਿਭਾਗ ਵਿਚ ਵੱਖਰੇ ਕਾਊਂਟਰ ਖੁਲਵਾਉਣਾ, ਨਸ਼ਾ ਵਿਰੋਧੀ ਦਿਨ, ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਣਾ, ਵਣ ਉਤਸਵ ਮਨਾਉਣਾ, ਬਜ਼ੁਰਗ ਭਲਾਈ ਐਕਟ 2007 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਕੌਂਸਲ ਦੇ ਤਿੰਨ ਮੈਂਬਰ ਸੀ.ਪੀ.ਆਰ.ਸੀ., ਮਹਿਲਾ ਸੈੱਲ ਅਤੇ ਬਜ਼ੁਰਗਾਂ ਦੇ ਅਧਿਕਾਰਾਂ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਤਿਮਾਹੀ ਮੀਟਿੰਗ ਵਿਚ ਵੀ ਪ੍ਰਸ਼ਾਸਨ ਨੂੰ ਸਹਿਯੋਗ ਦੇ ਰਹੇ ਹਨ| ਕਾਮਰਾ ਨੇ ਬਜ਼ੁਰਗਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਦੱਸਿਆ ਅਤੇ ਮੰਗ ਕੀਤੀ ਕਿ ਪੁਲਿਸ ਥਾਣੇ ਵਿੱਚ ਸੇਫ ਸੀਨੀਅਰ ਸਿਟੀਜ਼ਨ ਕਾਊਂਟਰ ਖੋਲੇ ਜਾਣ ਜਿੱਥੇ ਬਜ਼ੁਰਗਾਂ ਦਾ ਸਤਿਕਾਰ ਹੋਵੇ ਅਤੇ ਉਹ ਨਿਧੜਕ ਹੋ ਕੇ ਆਪਣੀ ਮੁਸ਼ਕਿਲ ਰੱਖ ਸਕਣ| ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਭਰੋਸਾ ਦਿਵਾਇਆ ਕਿ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ| ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨਾਲ ਸੰਬੰਧਿਤ ਕੋਈ ਸਮੱਸਿਆਵਾਂ ਹਨ ਤਾਂ ਲਿਖਤੀ ਰੂਪ ਵਿਚ ਵੀ ਮੇਰੇ ਧਿਆਨ ਹਿਤ ਕੀਤੀਆਂ ਜਾਣ| ਇਸ ਮੌਕੇ ਦਰਬਾਰ ਸਿੰਘ ਗਿੱਲ, ਅਮਰ ਸਿੰਘ ਵਿਰਦੀ, ਜੋਗਿੰਦਰ ਸਿੰਘ ਸੰਘਾ, ਦਲਜੀਤ ਸਿੰਘ ਭੁੱਲਰ, ਰਣਜੀਤ ਸਿੰਘ ਗਿੱਲ, ਇਕਬਾਲ ਸਿੰਘ ਲੋਹਾਮ, ਸੁਰੇਸ਼ ਕੁਮਾਰ, ਪ੍ਰੇਮ ਕੁਮਾਰ ਅਤੇ ਵਿਜੇ ਸ਼ਰਮਾ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਸਤਾਏ ਲੋਕਾਂ ਨੇ ਮੋਗਾ-ਕੋਟ ਈਸੇ ਖਾਂ ਮੁੱਖ ਮਾਰਗ ਬੰਦ ਕਰਕੇ ਦਿੱਤਾ ਧਰਨਾ ਅਗਲੀ ਖ਼ਬਰ ਪਿੰਡ ਸਲੀਣਾ ਤੋਂ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ ’ਚ ਹੋਏ ਸ਼ਾਮਿਲ
Ad Position 24