ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ-ਐੱਡ. ਰਵੀ ਗਰੇਵਾਲ
ਕਿਸ਼ਨਪੁਰਾ ਕਲਾਂ, 12 ਸਤੰਬਰ (ਅਮੋਲਕ ਸਿੰਘ ਕਲਸੀ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਲਗਾਤਾਰ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਸਨਅਤਕਾਰਾਂ ਦੇ ਨਾਲ-ਨਾਲ ਕਿਸਾਨ ਅਤੇ ਘਰੇਲੂ ਖਪਤਕਾਰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਕਿਸ਼ਨਪੁਰਾ ਕਲਾਂ, 12 ਸਤੰਬਰ (ਅਮੋਲਕ ਸਿੰਘ ਕਲਸੀ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਲਗਾਤਾਰ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਸਨਅਤਕਾਰਾਂ ਦੇ ਨਾਲ-ਨਾਲ ਕਿਸਾਨ ਅਤੇ ਘਰੇਲੂ ਖਪਤਕਾਰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਕਿਸਾਨਾਂ ਨੂੰ ਬਿਜਲੀ ਗਰਿੱਡਾਂ ਅੱਗੇ ਧਰਨੇ ਲਾਉਣੇ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਲਗਾਤਾਰ ਦੋ-ਦੋ ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ ਜਿਸ ਕਾਰਨ ਆਮ ਲੋਕਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ| ਐਡਵੋਕੇਟ ਰਵੀ ਗਰੇਵਾਲ ਨੇ ਕਿਹਾ ਕਿ ਝੋਨੇ ਦੀ ਫਸਲ ਪੱਕਣ ਦੇ ਪੜਾਅ ’ਤੇ ਹੈ ਅਤੇ ਇਸ ਸਮੇਂ ਝੋਨੇ ਨੂੰ ਪਾਣੀ ਦੀ ਲੋੜ ਹੈ ਪਰ ਖੇਤੀਬਾੜੀ ਲਈ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਮਿਲ ਰਹੀ | ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ।