13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬੀ ਗਾਇਕ ਤੇ ਸਮਾਜ ਸੇਵੀ ਦੀਪ ਕੰਵਲ ਮਹਿਰਾ ਹੋਏ ਭਾਜਪਾ ’ਚ ਸ਼ਾਮਿਲ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬੀ ਗਾਇਕ ਤੇ ਸਮਾਜ ਸੇਵੀ ਦੀਪ ਕੰਵਲ ਮਹਿਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਚੰਡੀਗੜ੍ਹ ਸੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬੀ ਗਾਇਕ ਤੇ ਸਮਾਜ ਸੇਵੀ ਦੀਪ ਕੰਵਲ ਮਹਿਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਚੰਡੀਗੜ੍ਹ ਸੀ.ਐਮ. ਹਾਊਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਦੀਪ ਕੰਵਲ ਮਹਿਰਾ ਤੇ ਨਿਰਮਲ ਸਿੰਘ ਮੀਨੀਆ ਨੇ ਫੁੱਲਾਂ ਦਾ ਬੁੱਕਾ ਦੇ ਕੇ ਨਾਇਬ ਸਿੰਘ ਸੈਣੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸ਼ਾਮਿਲ ਹੋਣ ਵਾਲੇ ਕਸ਼ਯਪ ਮਹਿਰਾ ਰਾਜਪੂਤ ਸਭਾ ਦੇ ਸਾਥੀਆਂ ਨੂੰ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਨ੍ਹਾਂ ਨੂੰ ਭਾਜਪਾ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਹ ਪਾਰਟੀ ਜੋ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ। ਇਸ ਮੌਕੇ ਦੀਪ ਕੰਵਲ ਮਹਿਰਾ ਨੇ ਕਿਹਾ ਕਿ ਉਹ ਅੱਜ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਭਾਜਪਾ ਵਿਚ ਸ਼ਾਮਿਲ ਹੋਏ ਹਨ ਤੇ ਉਨ੍ਹਾਂ ਨਾਇਬ ਸਿੰਘ ਸੈਣੀ ਨੂੰ ਭਰੋਸਾ ਦਿਵਾਇਆ ਕਿ ਉਹ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਤੇ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਸੀਨੀਅਰ ਭਾਜਪਾ ਆਗੂ ਤੇ ਕਸ਼ਯਪ ਰਾਜਪੂਤ ਮਹਿਰਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆ ਸਮੇਤ ਸੈਂਕੜੇ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪਾਵਰ ਗਰਿੱਡ ਕੜਿਆਲ ਅੱਗੇ ਲਾਇਆ ਧਰਨਾ ਅਗਲੀ ਖ਼ਬਰ ਤਿੰਨ ਕੋਣੀ ਸੜਕ ਕੋਲ ਕੱਸੀ ਦਾ ਪੁਲ ਢਹਿਣ ਕਾਰਨ ਰਾਹੀ ਪਰੇਸ਼ਾਨ
Ad Position 24