13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਤ ਬਾਬਾ ਭਾਗ ਸਿੰਘ ਸਕੂਲ ਦੀਆਂ ਚਾਰ ਵਿਦਿਆਰਥਣਾਂ ਦੀ ਸਟੇਟ ਪੱਧਰੀ ਟੂਰਨਾਮੈਂਟ ਲਈ ਹੋਈ ਚੋਣ

ਠੱਠੀ ਭਾਈ, 12 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਪਿੰਡ ਡਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਇੰਦਰਵੀਰ ਕੌਰ ਨੇ ਦੱਸਿਆ ਕਿ ਸਕੂਲ ਦੀ ਅੰਡਰ-19 ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਠੱਠੀ ਭਾਈ, 12 ਸਤੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਪਿੰਡ ਡਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਇੰਦਰਵੀਰ ਕੌਰ ਨੇ ਦੱਸਿਆ ਕਿ ਸਕੂਲ ਦੀ ਅੰਡਰ-19 ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੀਆਂ ਚਾਰ ਹੋਣਹਾਰ ਵਿਦਿਆਰਥਣਾਂ ਰਣਦੀਪ ਕੌਰ, ਨਮਨਦੀਪ ਕੌਰ, ਸੁਖਮਨੀ ਕੌਰ ਤੇ ਸੁਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ’ਤੇ ਹੋਣ ਵਾਲੇ ਟੂਰਨਾਮੈਂਟ ਲਈ ਆਪਣੀ ਜਗ੍ਹਾ ਬਣਾਈ ਹੈ। ਲੈਕਚਰਾਰ ਕਰਮਜੀਤ ਕੌਰ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖਿਡਾਰਨਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਜੱਸਾ ਸਿੰਘ ਬਰਾੜ, ਅਜਮੇਰ ਸਿੰਘ, ਸਕੂਲ ਦੇ ਪ੍ਰਿੰਸੀਪਲ ਇੰਦਰਵੀਰ ਕੌਰ ਅਤੇ ਸਮੂਹ ਸਟਾਫ ਵਲੋਂ ਜੇਤੂ ਖਿਡਾਰਨਾਂ, ਮਾਪਿਆਂ ਅਤੇ ਕੋਚਿੰਗ ਦੇਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਸੰਤ ਨਿਰੰਕਾਰੀ ਮੰਡਲ ਮੋਗਾ ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ
Ad Position 24