13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਸ.ਬੀ.ਬੀ.ਐਸ. ਸਕੂਲ ਸੁਖਾਨੰਦ ਦੀ ਵਾਈਸ ਪ੍ਰਿੰਸੀਪਲ ਕਰਮਜੀਤ ਕੌਰ ਨੂੰ ਮਿਲਿਆ ਬੈਸਟ ਐਜੂਕੇਟਰ ਸਨਮਾਨ

ਠੱਠੀ ਭਾਈ, 12 ਸਤੰਬਰ (ਜਗਰੂਪ ਸਿੰਘ ਮਠਾੜੂ)-ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਫਰੀਦਕੋਟ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਿੱਖਿਆ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਠੱਠੀ ਭਾਈ, 12 ਸਤੰਬਰ (ਜਗਰੂਪ ਸਿੰਘ ਮਠਾੜੂ)-ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਫਰੀਦਕੋਟ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਿੱਖਿਆ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀ ਮਿਹਨਤੀ ਵਾਈਸ ਪ੍ਰਿੰਸੀਪਲ ਕਰਮਜੀਤ ਕੌਰ ਨੂੰ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ‘ਬੈਸਟ ਐਜੂਕੇਟਰ/ਐਜੂਕੇਸ਼ਨਲ ਅਚੀਵਮੈਂਟ ਐਵਾਰਡ’ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਰਮਜੀਤ ਕੌਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਅਤੇ ਇਸ ਦਾ ਸਿਹਰਾ ਉਹ ਆਪਣੇ ਸਕੂਲ ਪ੍ਰਬੰਧਕਾਂ ਅਤੇ ਸਮੁੱਚੇ ਸਟਾਫ ਨੂੰ ਦਿੰਦੇ ਹਨ। ਇਸ ਮੌਕੇ ਸਕੂਲ ਦੀ ਡਾਇਰੈਕਟਰ ਕੁਲਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਕੌਰ, ਪ੍ਰਿੰਸੀਪਲ ਪ੍ਰੋਮਿਲਾ ਸ਼ਰਮਾ ਅਤੇ ਸਮੂਹ ਸਟਾਫ ਨੇ ਕਿਹਾ ਕਿ ਸਾਨੂੰ ਆਪਣੀ ਵਾਈਸ ਪ੍ਰਿੰਸੀਪਲ ’ਤੇ ਮਾਣ ਹੈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਂ ਭਗਵਤੀ ਦੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਰਹੇਗੀ ਖਿੱਚ ਦਾ ਕੇਂਦਰ-ਸੁਰਿੰਦਰਪਾਲ...
Ad Position 24