13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਘਾ ਪੁਰਾਣਾ, 12 ਸਤੰਬਰ (ਟਿੰਕੂ ਦਾ ਕਾਠਪਾਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ (ਸੰਗਤਸਰ) ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਬਾਘਾ ਪੁਰਾਣਾ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਜਦੋਂ ਕਿ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਾਘਾ ਪੁਰਾਣਾ, 12 ਸਤੰਬਰ (ਟਿੰਕੂ ਦਾ ਕਾਠਪਾਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ (ਸੰਗਤਸਰ) ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਬਾਘਾ ਪੁਰਾਣਾ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਜਦੋਂ ਕਿ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ। ਨਗਰ ਕੀਰਤਨ ਦੀ ਰਵਾਨਗੀ ਮੌਕੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦਿਆਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਕਾਂਗਰਸ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਗਿੱਲ ਕਾਲੇਕੇ, ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਪਵਨ ਗੁਪਤਾ, ਉਪ ਪ੍ਰਧਾਨ ਧਰਮਿੰਦਰ ਰੱਖੜਾ, ਕੌਂਸਲਰ ਜਸਵੰਤ ਸਿੰਘ ਅਤੇ ਜਗਸੀਰ ਸਿੰਘ ਸਮੇਤ ਹੋਰਨਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਸਕੱਤਰ ਸੁਖਮੰਦਰ ਸਿੰਘ, ਖਜ਼ਾਨਚੀ ਸ਼ਮਸ਼ੇਰ ਸਿੰਘ ਗਿੱਲ, ਸਾਬਕਾ ਪ੍ਰਧਾਨ ਗੁਰਦੇਵ ਸਿੰਘ ਦੇਬੀ, ਵੇਦ ਪ੍ਰਕਾਸ਼, ਸੇਵਾਦਾਰ ਕਰਨੈਲ ਸਿੰਘ, ਪਰਦਮਨ ਸਿੰਘ ਭੱਟੀ, ਰਾਜ ਕੁਮਾਰ ਰਾਜਾ, ਸੁਖਚੈਨ ਸਿੰਘ ਚੈਨਾ, ਛਿੰਦਰਪਾਲ, ਸੀਪਾ, ਪਰਮਜੀਤ ਸਿੰਘ ਪੰਮਾ, ਸ਼ਿਵਰਾਜ ਸਿੰਘ ਰਾਜੂ, ਨਿੰਦਰਪਾਲ ਸਿੰਘ ਨਿੰਦੀ, ਸੇਵਕ ਸਿੰਘ ਨਿੱਕਾ ਬਰਾੜ, ਮੁਨੀਸ਼ ਕੁਮਾਰ, ਬਾਦਲ ਭੱਟੀ ਲਾਲਾ ਅਤੇ ਗੁਰਮੇਲ ਸਿੰਘ ਐਮ.ਸੀ. ਨੇ ਦੱਸਿਆ ਕਿ 13 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਐਸ.ਬੀ.ਬੀ.ਐਸ. ਸਕੂਲ ਸੁਖਾਨੰਦ ਦੀ ਵਾਈਸ ਪ੍ਰਿੰਸੀਪਲ ਕਰਮਜੀਤ ਕੌਰ ਨੂੰ ਮਿਲਿਆ ਬੈਸਟ ਐਜੂਕੇਟਰ ਸਨਮਾਨ
Ad Position 24