13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ

ਮੋਗਾ, 12 ਸਤੰਬਰ (ਬੱਬੀ)-ਬੀਤੇ ਦਿਨ ਹੋਈ ਬਾਰ ਐਸੋਸੀਏਸ਼ਨ ਮੋਗਾ ਦੀ ਚੋਣ ਵਿਚ ਬਤੌਰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਨੇ ਅਮਨ ਅਮਾਨ ਨਾਲ ਨੇਪਰੇ ਚੜ੍ਹੀ ਬਾਰ ਐਸੋਸੀਏਸ਼ਨ ਮੋਗਾ ਦੀ ਚੋਣ ਲਈ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਸਮੂਹ ਵਕੀਲ ਭਾਈਚਾਰੇ ਨੇ ਆਪਸੀ ਸਾਂਝ ਅਤੇ ਸ਼ਾਂਤੀ ਨਾਲ ਆਪਣੀਆਂ ਵੋਟਾਂ ਦਾ ਮਤਦਾਨ ਕਰਕੇ ਇਹ ਸਾਬਤ ਕਰ ਦਿੱਤਾ ਕਿ ਮੋਗਾ ਦਾ ਵਕੀਲ ਭਾਈਚਾਰਾ ਪੂਰੀ ਤਰ੍ਹਾਂ ਇਕਜੁੱਟ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਬੱਬੀ)-ਬੀਤੇ ਦਿਨ ਹੋਈ ਬਾਰ ਐਸੋਸੀਏਸ਼ਨ ਮੋਗਾ ਦੀ ਚੋਣ ਵਿਚ ਬਤੌਰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਨੇ ਅਮਨ ਅਮਾਨ ਨਾਲ ਨੇਪਰੇ ਚੜ੍ਹੀ ਬਾਰ ਐਸੋਸੀਏਸ਼ਨ ਮੋਗਾ ਦੀ ਚੋਣ ਲਈ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਸਮੂਹ ਵਕੀਲ ਭਾਈਚਾਰੇ ਨੇ ਆਪਸੀ ਸਾਂਝ ਅਤੇ ਸ਼ਾਂਤੀ ਨਾਲ ਆਪਣੀਆਂ ਵੋਟਾਂ ਦਾ ਮਤਦਾਨ ਕਰਕੇ ਇਹ ਸਾਬਤ ਕਰ ਦਿੱਤਾ ਕਿ ਮੋਗਾ ਦਾ ਵਕੀਲ ਭਾਈਚਾਰਾ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਕੋਈ ਵੀ ਤਕਰਾਰਬਾਜ਼ੀ ਵੇਖਣ ਨੂੰ ਨਹੀਂ ਮਿਲੀ ਅਤੇ ਸਮੂਹ ਵੋਟਰਾਂ ਵਿਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਸੀ| ਉਨ੍ਹਾਂ ਚੋਣ ਅਬਜ਼ਰਵਰ ਐਡਵੋਕੇਟ ਚਮਕੌਰ ਸਿੰਘ ਬਰਾੜ, ਐਡਵੋਕੇਟ ਮਹਿਤਾਬ ਸਿੰਘ ਬਰਾੜ ਅਤੇ ਜਗਰਾਜ ਸਿੰਘ ਚਾਹਲ ਦਾ ਵੀ ਸ਼ੁਕਰੀਆ ਅਦਾ ਕੀਤਾ ਜਿਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਬਹੁਤ ਹੀ ਸੁਚਾਰੂ ਤੇ ਸੁਚੱਜੇ ਢੰਗ ਨਾਲ ਨਿਭਾਇਆ। ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਨੇ ਜੇਤੂ ਰਹੇ ਬਾਰ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਨਾਲ ਜੇਤੂ ਰਹੇ ਜਨਰਲ ਸਕੱਤਰ ਪਵਨ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ, ਮੀਤ ਪ੍ਰਧਾਨ ਅਮਨਦੀਪ ਕੌਰ ਤੂਰ, ਫਾਈਨਾਂਸ ਸਕੱਤਰ ਭੁਪਿੰਦਰ ਸ਼ਰਮਾ, ਜੁਆਇੰਟ ਸਕੱਤਰ ਸਿਮਰਜੀਤ ਕੌਰ ਅਤੇ ਲਾਇਬ੍ਰੇਰੀ ਇੰਚਾਰਜ ਐਡਵੋਕੇਟ ਸੁਖਪ੍ਰੀਤ ਕੌਰ ਸ਼ੈਲੀ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24