ਟੀ. ਐਲ. ਐਫ. ਸਕੂਲ ਵਿਚ ਸ਼ਰਧਾ ਨਾਲ ਕਰਵਾਇਆ ਧਾਰਮਿਕ ਸਮਾਗਮ
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਅੱਜ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿਚ ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਪ੍ਰਿੰਸੀਪਲ ਨੀਤੂ ਡਾਂਡੀ, ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵਿਚ ਭਾਗ ਲਿਆ। ਕਿੰਡਰਗਾਰਟਨ ਦੇ ਨੰਨ੍ਹੇ ਵਿਦਿਆਰਥੀਆਂ ਨੇ ਇਕ ਓਅੰਕਾਰ ਦੀ ਪੇਸ਼ਕਾਰੀ ਕਰ ਕੇ ਪ੍ਰਮਾਤਮਾ ਦੀ ਏਕਤਾ ਦਾ ਸੰਦੇਸ਼ ਦਿੱਤਾ। ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕਰਕੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ ਉੱਥੇ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੀ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੇ ਅੰਤ ਵਿਚ ਅਰਦਾਸ ਦੌਰਾਨ ਸਕੂਲ ਪ੍ਰਬੰਧਨ, ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਸਮੂਹ ਟੀ.ਐਲ.ਐਫ. ਪਰਿਵਾਰ ਲਈ ਚੰਗੀ ਸਿਹਤ, ਸੁੱਖ-ਸ਼ਾਂਤੀ, ਸਫਲਤਾ, ਗਿਆਨ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ। ਇਸ ਮੌਕੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੀ ਨਹੀਂ, ਸਗੋਂ ਉਨ੍ਹਾਂ ਅੰਦਰ ਨਿਮਰਤਾ, ਅਨੁਸ਼ਾਸਨ, ਦਇਆ, ਸੇਵਾ ਭਾਵਨਾ ਅਤੇ ਚੰਗੇ ਸੰਸਕਾਰ ਪੈਦਾ ਕਰਨਾ ਵੀ ਹੈ। ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਗੁਰਬਾਣੀ ਸਾਨੂੰ ਮਨੁੱਖਤਾ, ਪਿਆਰ, ਸੇਵਾ, ਨਿਮਰਤਾ ਅਤੇ ਇਕ ਦੂਜੇ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੀ ਹੈ।