12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਈ.ਐਸ.ਐਫ. ਕਾਲਜ ਦੇ ਡਾ. ਸ਼ਮਸ਼ੇਰ ਸਿੰਘ ਦਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਵਲੋਂ ਮਨਜ਼ੂਰ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਡੀਨ ਰਿਸਰਚ ਐਂਡ ਡਿਵੈਲਪਮੈਂਟ ਅਤੇ ਹੈੱਡ ਫਾਰਮਾਕੋਲੋਜੀ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਸ਼ਮਸ਼ੇਰ ਸਿੰਘ ਦਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਵਲੋਂ ਮਨਜ਼ੂਰ ਕੀਤਾ ਗਿਆ ਹੈ। ਇਸ ਡਿਜ਼ਾਈਨ ਦਾ ਪ੍ਰੋਟੋਟਾਈਪ ਡਾ. ਸ਼ਮਸ਼ੇਰ ਸਿੰਘ ਅਤੇ ਸਾਂਚੀ ਜੈਨ ਵਲੋਂ ਤਿਆਰ ਕੀਤਾ ਗਿਆ ਹੈ। ਇਹ ਇਕ ਐਨੀਮਲ ਮਾਡਲ ਹੈ ਜਿਸ ਰਾਹੀਂ ਮਾਨਸਿਕ ਬਿਮਾਰੀਆਂ ਦੌਰਾਨ ਮਨੁੱਖਾਂ ਵਿਚ ਹੋਣ ਵਾਲੀ ਭੁੱਲਣ ਅਤੇ ਭਟਕਾਅ ਵਰਗੀ ਸਥਿਤੀ ਦਾ ਅਧਿਐਨ ਜ਼ੈਬਰਾ ਫਿਸ਼ ’ਤੇ ਕੀਤਾ ਜਾ ਸਕਦਾ ਹੈ। ਇਹ ਉਪਕਰਨ ਖੋਜ ਕਾਰਜਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਨੂੰ ਡਿਜੀਟਲ ਤਕਨਾਲੋਜੀ ਨਾਲ ਜੋੜਨ ਉਪਰੰਤ ਡਾਟਾ ਨੂੰ ਵਧੇਰੇ ਸਟੀਕ ਢੰਗ ਨਾਲ ਇਕੱਠਾ ਅਤੇ ਵਿਸ਼ਲੇਸ਼ਣ ਕੀਤਾ ਜਾ ਸਕੇਗਾ।ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਡਾ. ਸ਼ਮਸ਼ੇਰ ਸਿੰਘ ਅਤੇ ਸਾਂਚੀ ਜੈਨ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਖੋਜ ਕਾਰਜਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੱਲ ਕਲਾਂ ਵਿਚ ਬਣੀ ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਵਿਧਾਇਕਾ ਡਾ. ਅਰੋੜਾ ਵਲੋਂ ਉਦਘਾਟਨ ਅਗਲੀ ਖ਼ਬਰ ਸ੍ਰੀ ਸ਼ਿਆਮ ਪਰਿਵਾਰ ਵਲੋਂ ਦੁਆਦਸ਼ੀ ਮੌਕੇ ਖਾਟੂ ਸ਼ਿਆਮ ਦਾ ਸੰਕੀਰਤਨ
Ad Position 24