12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਤਣਾਅ ਪ੍ਰਬੰਧਨ ਅਤੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਸੰਬੰਧੀ ਵਰਕਸ਼ਾਪ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਐਨ.ਐਸ.ਐਸ. ਯੂਨਿਟ ਵਲੋਂ ਤਣਾਅ ਪ੍ਰਬੰਧਨ ਅਤੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਸਬੰਧੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਮਾਨਸਿਕ ਤਣਾਅ ਨਾਲ ਨਜਿੱਠਣ ਅਤੇ ਜੀਵਨ ਪ੍ਰਤੀ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਰਕਸ਼ਾਪ ਦੀ ਸ਼ੁਰੂਆਤ ਮੌਕੇ ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਡੀਨ ਸਟੂਡੈਂਟ ਵੈਲਫੇਅਰ ਡਾ. ਜੀ.ਐਸ. ਸ਼ਰਮਾ ਨੂੰ ਬੂਟਾ ਭੇਟ ਕਰ ਕੇ ਸਵਾਗਤ ਕੀਤਾ। ਇਸ ਮੌਕੇ ਤਿੰਨ ਵਿਦਿਆਰਥੀਆਂ ਮਨਜੀਤ ਸਿੰਘ ਧਾਲੀਵਾਲ, ਕਮਲਜੀਤ ਕੌਰ ਅਤੇ ਉਪਕਾਰ ਸਿੰਘ ਨੇ ਤਣਾਅ ਪ੍ਰਬੰਧਨ ਅਤੇ ਮਾਨਸਿਕ ਸਿਹਤ ਨਾਲ ਸਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਤਮ ਹੱਤਿਆ ਵਰਗੀਆਂ ਗੰਭੀਰ ਸਮੱਸਿਆਵਾਂ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ , ਜਿਨ੍ਹਾਂ ਵਿਚ ਬੇਹੱਦ ਤਣਾਅ, ਉਦਾਸੀ, ਇਕੱਲਾਪਣ, ਪਰਿਵਾਰਕ ਸਮੱਸਿਆਵਾਂ, ਰਿਸ਼ਤਿਆਂ ਨਾਲ ਜੁੜੀਆਂ ਪਰੇਸ਼ਾਨੀਆਂ, ਪ੍ਰੀਖਿਆ ਦੇ ਨਤੀਜਿਆਂ ਦਾ ਦਬਾਅ, ਭਵਿੱਖ ਦੀ ਚਿੰਤਾ ਅਤੇ ਬਦਲਦਾ ਜੀਵਨ ਦ੍ਰਿਸ਼ਟੀਕੋਣ ਮੁੱਖ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਅਜਿਹੀ ਸਥਿਤੀ ਨਾਲ ਜੂਝ ਰਹੇ ਵਿਅਕਤੀ ਨੂੰ ਮਾਨਸਿਕ ਸਹਾਰਾ, ਹੌਸਲਾ ਅਤੇ ਲੋੜ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾਵੇ। ਕਿਸੇ ਵਿਅਕਤੀ ਨਾਲ ਖੁੱਲ੍ਹ ਕੇ ਅਤੇ ਲਗਾਤਾਰ ਗੱਲਬਾਤ ਕਰਨਾ ਉਸ ਨੂੰ ਸੰਕਟ ਦੀ ਘੜੀ ਵਿਚੋਂ ਬਾਹਰ ਨਿਕਲਣ ਲਈ ਮਹੱਤਵਪੂਰਨ ਸਹਾਰਾ ਦੇ ਸਕਦਾ ਹੈ। ਡਾ. ਗੁਪਤਾ ਨੇ ਕਿਹਾ ਕਿ ਕਿਸੇ ਚੀਜ਼ ਦਾ ਪ੍ਰਾਪਤ ਨਾ ਹੋਣਾ ਜੀਵਨ ਦਾ ਅੰਤ ਨਹੀਂ ਹੁੰਦਾ। ਵਿਦਿਆਰਥੀਆਂ ਅਤੇ ਨੌਜਵਾਨਾਂ ਵਿਚ ਇਹ ਸਕਾਰਾਤਮਿਕ ਸੋਚ ਪੈਦਾ ਕਰਨੀ ਬਹੁਤ ਜ਼ਰੂਰੀ ਹੈ ਕਿ ਜੀਵਨ ਵਿਚ ਅਸਫਲਤਾ ਜਾਂ ਮੁਸ਼ਕਲਾਂ ਆਉਣਾ ਇਕ ਅਸਥਾਈ ਪੜਾਅ ਹੈ ਅਤੇ ਹਰ ਸਮੱਸਿਆ ਦਾ ਕੋਈ ਨਾ ਕੋਈ ਹੱਲ ਜ਼ਰੂਰ ਹੁੰਦਾ ਹੈ। ਇਸ ਤੋਂ ਬਚਣ ਲਈ ਮੈਡੀਟੇਸ਼ਨ, ਯੋਗਾ, ਨਿਯਮਿਤ ਕਸਰਤ, ਸੰਤੁਲਿਤ ਜੀਵਨਸ਼ੈਲੀ ਅਤੇ ਸਕਾਰਾਤਮਿਕ ਸੋਚ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬੇਲੋੜੀ ਚਿੰਤਾ ਅਤੇ ਨਕਾਰਾਤਮਿਕ ਵਿਚਾਰਾਂ ਨੂੰ ਛੱਡ ਕੇ ਪ੍ਰਮਾਤਮਾ ਵਲੋਂ ਮਿਲੇ ਜੀਵਨ ਦਾ ਸਹੀ ਅਤੇ ਰਚਨਾਤਮਿਕ ਉਪਯੋਗ ਕਰਨਾ ਚਾਹੀਦਾ ਹੈ। ਅੰਤ ਵਿਚ ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਵਰਕਸ਼ਾਪ ਵਿਚ ਸ਼ਾਮਿਲ ਡਾਇਰੈਕਟਰ, ਡੀਨ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਵਾਲਮੀਕਿ ਧਰਮ ਸਮਾਜ ਨੇ ਕੱਢੀ ਜਾਹਰਵੀਰ ਗੋਗਾ ਦੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਸੈਨੇਟ ਚੋਣਾਂ ਸੀਰੀਅਲ ਨੰਬਰ 47 ਲਈ ਵੋਟ ਅਪੀਲ
Ad Position 24