13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮੋਗਾ ਮਨਾਉਣ ਦਾ ਐਲਾਨ ਭਗਤ ਸਿੰਘ ਦਾ ਜਨਮ ਦਿਨ ਤਿਉਹਾਰ ਵਾਂਗ ਮਨਾਇਆ ਜਾਵੇਗਾ-ਛਾਂਗਾ ਰਾਏ, ਸੁਖਵਿੰਦਰ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ ਅਤੇ ਸੀ.

Ad Position 21
repet_subhas-goyals [Copy P29]
ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 14-09-2026
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ ਅਤੇ ਸੀ.ਪੀ.ਆਈ. ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਜਾਣਕਾਰੀ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਸਾਥੀ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਸੁਖਵਿੰਦਰ ਕੁਮਾਰ ਮਲੋਟ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਨੌਜਵਾਨਾਂ ਵਿਦਿਆਰਥੀਆਂ ਵਲੋਂ ਪੂਰੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮੋਗਾ ਵਿਖੇ ਮਨਾਇਆ ਜਾਵੇਗਾ। ਇਸ ਦਿਨ ‘ਤੇ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਵੱਡੀ ਗਿਣਤੀ ਵਿਚ ਬਾ ਵਰਦੀ ਬਨੇਗਾ ਵਲੰਟੀਅਰਾਂ ਵਲੋਂ ਸੰਮੇਲਨ ਕਰਨ ਉਪਰੰਤ ਮੋਗਾ ਦੇ ਬਾਜ਼ਾਰਾਂ ਵਿਚ ਵਿਸ਼ਾਲ ਬਨੇਗਾ ਪ੍ਰਾਪਤੀ ਵਲੰਟੀਅਰ ਮਾਰਚ ਵੀ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਿਆਰੀਆਂ ਆਰੰਭ ਵੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਿਨ ਦੀਆਂ ਤਿਆਰੀਆਂ ਵਜੋਂ ਵੱਖ-ਵੱਖ ਸ਼ਹਿਰਾਂ, ਕਸਬਿਆਂ ਪਿੰਡਾਂ, ਗਲੀ ਮਹੱਲਿਆਂ, ਸਕੂਲਾਂ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਭਗਤ ਸਿੰਘ ਦੀ ਵਿਚਾਰ ਧਾਰਾ ‘ਤੇ ਸੈਮੀਨਾਰ ਕੀਤੇ ਜਾਣਗੇ ਅਤੇ ਨੌਜਵਾਨਾਂ ਦੀ ਮੁੱਖ ਮੰਗ ਰੁਜ਼ਗਾਰ ਪ੍ਰਾਪਤੀ ਲਈ ਲਾਮਬੰਦ ਕੀਤਾ ਜਾਵੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਬੇਗ ਝੰਗੜ੍ਹਭੈਣੀ, ਇੰਦਰਜੀਤ ਦੀਨਾ, ਸਟਾਲਿਨ ਲਮੋਚੜ, ਬੋਹੜ ਬੁੱਟਰ, ਪਰਮਿੰਦਰ ਰਹਿਮੇਸ਼ਾਹ, ਨਵਜੋਤ ਕੌਰ, ਗੁਰਦਿੱਤ ਦੀਨਾ, ਗੁਰਦਿਆਲ ਢਾਬਾਂ, ਕੁਲਦੀਪ ਬਖੂਸ਼ਾਹ, ਸਵਰਾਜ ਖੋਸਾ, ਜਸ਼ਨ ਸਿੰਘ ਮਲੋਟ, ਜਬਰਜੰਗ ਮਹੇਸ਼ਰੀ ਅਤੇ ਲਖਵੀਰ ਸਿੰਘ ਮਹੇਸ਼ਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਪੱਤੋ ਹੀਰਾ ਸਿੰਘ ’ਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਸਪੈਸ਼ਲ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਘਣੀਆਂ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ
Ad Position 24